47.61 F
New York, US
November 22, 2024
PreetNama
ਖਬਰਾਂ/News

ਪਨਬਸ ਕੰਟਰੈਕਟ ਵਰਕਰ ਜਲ ਸਪਲਾਈ ਕਾਮਿਆ ਦੀ ਕਰਨਗੇ ਡੱਟਵੀਂ ਹਮਾਇਤ

ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮ ਆਪਣੇ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਆਪਣੀਆਂ ਹੋਰ ਹੱਕੀ ਤੇ ਜਾਇਜ਼ ਮੰਗਾਂ ਜਿਵੇਂ ਕਿ ਕਿਰਤ ਕਾਨੂੰਨ ਮੁਤਾਬਿਕ ਤਨਖਾਹਾਂ ਦੇਣਾ, ਹਫਤਾਵਾਰੀ ਛੁੱਟੀ ਦੇਣਾ,ਈ.ਪੀ. ਐੱਫ.ਅਤੇ ਈ.ਐੱਸ. ਆਈ.ਲਾਗੂ ਕਰਨਾ ਆਦਿ ਮੰਗਾਂ ਨੂੰ ਲੈਕੇ ਲਗਾਤਾਰ ਪਰਿਵਾਰਾਂ ਸਮੇਤ ਸੰਘਰਸ਼ ਕਰਦੇ ਆ ਰਹੇ ਹਨ। ਪਰ ਜਲ ਸਪਲਾਈ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਲ ਸਪਲਾਈ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਵਿਭਾਗ ਦੇ ਨਿੱਜੀਕਰਨ ਕਰਨ ਦੀ ਨੀਅਤ ਨਾਲ ਜਲ ਘਰਾਂ ਨੂੰ ਪੰਚਾਇਤਾਂ ਦੇ ਹਵਾਲੇ ਕਰਨ ਦਾ ਹੱਲਾ ਵਿੱਢਿਆ ਹੋਇਆ ਹੈ, ਜਿਸ ਦੇ ਵਿਰੋਧ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 16 ਜਨਵਰੀ ਨੂੰ ਜਲ ਸਪਲਾਈ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੀ ਮਲੇਰਕੋਟਲਾ ਵਿਖੇ ਰਿਹਾਇਸ਼ ਦਾ ਘਿਰਾਓ ਕਰਨ ਲਈ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਂ-ਰੈਲੀ  ਵਿੱਚ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ। ਇਸ ਮੌਕੇ ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇ ਆਨਾ, ਸਰਕਲ ਪ੍ਰਧਾਨ ਬਲਜੀਤ ਸਿੰਘ, ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਕਿਹਾ ਕਿ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਅਸੀਂ ਪੰਜਾਬ ਰੋਡਵੇਜ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੂੰ ਮਲੇਰਕੋਟਲਾ ਪਹੁੰਚਣ ਤੇ ਜੀ ਆਇਆਂ ਆਖਦੇ ਹਾਂ ਤੇ ਧੰਨਵਾਦ ਕਰਦੇ ਹਾਂ।

Related posts

ਜੇ ਕੋਈ ਸਾਡਾ ਵਿਧਾਇਕ ਜਾਂ ਮੰਤਰੀ ਕਿਸੇ ਵਪਾਰੀ ਤੋਂ ਹਿੱਸਾ ਮੰਗੇਗਾ ਤਾਂ ਖ਼ਬਰ ਮਿਲਦੇ ਹੀ ਕਾਰਵਾਈ ਕਰਾਂਗੇ : ਕੇਜਰੀਵਾਲ

On Punjab

‘One Nation One Election’ ਨੂੰ ਲੈ ਕੇ ਸਰਕਾਰ ਦਾ ਵੱਡਾ ਕਦਮ, ਸਾਬਕਾ ਰਾਸ਼ਟਰਪਤੀ ਦੀ ਪ੍ਰਧਾਨਗੀ ‘ਚ ਕਮੇਟੀ ਦਾ ਗਠਨ

On Punjab

IMD ਨੇ 24 ਫਰਵਰੀ ਤੱਕ ਮੌਸਮ ਬਾਰੇ ਕਰ ਦਿੱਤੀ ਭਵਿੱਖਬਾਣੀ, ਜਾਰੀ ਕੀਤਾ ਅਲਰਟ…

On Punjab