)ਸਰਹੱਦੀ ਖੇਤਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ 40 ਤੋ ਵੱਧ ਵਿਦਿਆਰਥੀ ਜਿਨ੍ਹਾਂ ਨੇ ਜਨਵਰੀ ਮਹੀਨੇ ਵਿੱਚ ਸਕੂਲ ਵੱਲੋਂ ਆਯੋਜਿਤ ਵੱਖ ਵੱਖ ਸਹਿਪਾਠੀ ਕਿਰਿਆਵਾਂ ਤੇ ਬਲਾਕ, ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੇ ਆਯੋਜਿਤ ਖੇਡਾਂ ਅਤੇ ਹੋਰ ਮੁਕਾਬਲਿਆਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਨੂੰ ਸਕੂਲ ਪਿ੍ੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।ਉਨ੍ਹਾਂ ਨੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਕਿਤਾਬੀ ਗਿਆਨ ਦੇ ਨਾਲ ਨਾਲ ਸਹਿਪਾਠੀ ਕਿਰਿਆਵਾਂ ਮਹੱਤਵਪੂਰਨ ਰੋਲ ਅਦਾ ਕਰਦੀਆਂ ਹਨ ਅਤੇ ਬੱਚੇ ਦੇ ਸਰਬਪੱਖੀ ਵਿਕਾਸ ਵਿੱਚ ਸਹਾਈ ਹੁੰਦੀਆਂ ਹਨ । ਉਨ੍ਹਾਂ ਕਿਹਾ ਕਿ ਸਾਲ 2019-20 ਦੇ ਸੈਸ਼ਨ ਦੌਰਾਨ ਸਕੂਲ ਦੇ ਬੱਚੇ ਖੇਡਾਂ ਵਿੱਚ ਰਾਜ ਪੱਧਰ ਅਤੇ ਰਾਸ਼ਟਰ ਪੱਧਰ ਵਿਚ ਭਾਗ ਲੈ ਕੇ ਸਕੂਲ ਦਾ ਨਾਮ ਰੌਸ਼ਨ ਕਰ ਚੁੱਕੇ ਹਨ ਅਤੇ ਜ਼ਿਲ੍ਹਾ ਪੱਧਰ ਤੇ ਭਾਸ਼ਣ ,ਗੀਤ ਗਾਨ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਵੀ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ ਇਨ੍ਹਾਂ ਦੇ ਹੋਸਲਾ ਅਫਜਾਈ ਅਤੇ ਬਾਕੀ ਬੱਚਿਆਂ ਨੂੰ ਪ੍ਰੇਰਨਾ ਦੇਣ ਲਈ ਹੋਨਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਸਫਲਤਾ ਪ੍ਰਾਪਤ ਕਰਨ ਦੀ ਪ੍ਰੇਰਨਾ ਵੀ ਦਿੱਤੀ ।ਇਸ ਮੌਕੇ ਸਕੂਲ ਅਧਿਆਪਕ ਪਰਮਿੰਦਰ ਸਿੰਘ ਸੋਢੀ ਨੇ ਵਿਦਿਆਰਥੀਆਂ ਦੀਆਂ ਵੱਖ ਵੱਖ ਪ੍ਰਾਪਤੀਆਂ ਦੀ ਵਿਸਥਾਰ ਸਹਿਤ ਜਾਨਕਾਰੀ ਸਾਝੀ ਕੀਤੀ ।ਇਸ ਮੌਕੇ ਸਕੂਲ ਸਟਾਫ ਸੁਖਵਿੰਦਰ ਸਿੰਘ ਲੈਕਚਰਾਰ ,ਸ੍ਰੀ ਰਾਜੇਸ਼ ਕੁਮਾਰ, ਜੋਗਿੰਦਰ ਸਿੰਘ, ਗੀਤਾ, ਪ੍ਰਿਤਪਾਲ ਸਿੰਘ ,ਦਵਿੰਦਰ ਕੁਮਾਰ, ਅਰੁਣ ਕੁਮਾਰ ,ਪਰਮਿੰਦਰ ਸਿੰਘ ਸੋਢੀ , ਸਰੂਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ ,ਅਮਰਜੀਤ ਕੌਰ, ਸੂਚੀ ਜੈਨ, ਬਲਜੀਤ ਕੌਰ ,ਪ੍ਰਵੀਨ ਬਾਲਾ ,ਸੰਦੀਪ ਕੁਮਾਰ, ਮਹਿਮਾ ਕਸ਼ਅਪ,ਨੇ ਵਿਸ਼ੇਸ਼ ਤੋਰ ਤੇ ਹਾਜ਼ਿਰ ਸਨ ।