high court seeks exam: ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ‘AAP‘ ਸਰਕਾਰ ਅਤੇ ਪੁਲਿਸ ਨੂੰ ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਦਿੱਲੀ ਵਿੱਚ ਬੋਰਡ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ‘ਤੇ ਜਵਾਬ ਦੇਣ ਲਈ ਕਿਹਾ ਹੈ। ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦਿੱਲੀ ਵਿੱਚ ਹੋਈ ਹਿੰਸਾ ‘ਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਸਨ।
ਜਸਟਿਸ ਰਾਜੀਵ ਸ਼ਕਧਰ ਨੇ ਪਟੀਸ਼ਨ ਉੱਤੇ ਦਿੱਲੀ ਸਰਕਾਰ ਅਤੇ ਪੁਲਿਸ ਨੂੰ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਹੈ ਕਿ ਹਿੰਸਾ ਤੋਂ ਪ੍ਰਭਾਵਿਤ ਉੱਤਰ-ਪੂਰਬੀ ਦਿੱਲੀ ਵਿੱਚ ਬੋਰਡ ਪ੍ਰੀਖਿਆ ਕੇਂਦਰਾਂ ਦੇ ਸਬੰਧ ਵਿੱਚ ਕੋਈ ਵੀ ਢਿੱਲ ਨਾ ਵਰਤੀ ਜਾਵੇ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਉੱਤਰ ਪੂਰਬੀ ਦਿੱਲੀ ਦੇ ਕੇਂਦਰਾਂ ‘ਤੇ 2 ਮਾਰਚ ਤੋਂ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਉਣ ਦੀ ਉਮੀਦ ਹੈ।
ਅਦਾਲਤ ਨੇ ਬੁੱਧਵਾਰ ਨੂੰ ਖੇਤਰ ਦੀ ‘ਵਿਗੜਦੀ ਸਥਿਤੀ’ ‘ਤੇ ਵਿਚਾਰ ਕੀਤਾ ਸੀ ਅਤੇ ਸੀ.ਬੀ.ਐਸ.ਈ ਨੂੰ ਪ੍ਰਭਾਵਿਤ ਕੇਂਦਰਾਂ ਜਾਂ ਪ੍ਰੀਖਿਆ ਦੇ ਕਾਰਜਕਾਲ ਨੂੰ ਬਦਲਣ ਦੀ ਯੋਜਨਾ ਲੈ ਕੇ ਆਉਣ ਦਾ ਨਿਰਦੇਸ਼ ਦਿੱਤਾ ਸੀ। ਹਾਲਾਂਕਿ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਹੁਣ ਸ਼ਾਂਤੀ ਦਾ ਮਾਹੌਲ ਹੈ।