ਨਵੀਂ ਦਿੱਲੀ : ਹਰਿਆਣਾ ਦੇ ਅੰਬਾਲਾ ਵਿਚ 67 ਸਾਲ ਦੇ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ ਦੀ ਮੌਤ ਹੋ ਗਈ ਹੈ। ਇਹ ਮਰੀਜ਼ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਵਿਚ ਭਰਤੀ ਸੀ। ਅੰਬਾਲਾ ਦੇ ਸੀਐਮਓ ਡਾ. ਕੁਲਦੀਪ ਸਿੰਘ ਨੇ ਇਸਦੀ ਜਾਣਕਾਰੀ ਦਿੱਤੀ ਹੈ। ਰਾਜ ਵਿਚ ਮਰੀਜ਼ਾਂ ਦੀ ਗਿਣਤੀ 43 ਹੋ ਗਈ ਹੈ। ਕੋਰੋਨਾ ਨਾਲ ਰਾਜ ਵਿਚ ਇਹ ਪਹਿਲੀ ਮੌਤ ਹੈ। ਇਸ ਤੋਂ ਪਹਿਲਾਂ ਇੰਦੌਰ ਵਿਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਨਿਊਜ਼ ਪੀਟੀਆਈ ਮੁਤਾਬਕ ਮੱਧ ਪ੍ਰਦੇਸ਼ ਵਿਚ ਇਸ ਨਾਲ ਮਰੀਜ਼ਾਂ ਦੀ ਗਿਣਤੀ 98 ਹੋ ਗਈ ਹੈ।ਸਿਹਤ ਮੰਤਰਾਲਾ ਮੁਤਾਬਕ ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤਕ 1834 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 1649 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 143 ਲੋਕ ਡਿਸਚਾਰਜ ਹੋ ਗਏ ਹਨ। 41 ਲੋਕਾਂ ਦੀ ਮੌਤ ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ 206 ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ 827419 ਮਾਮਲੇ ਸਾਹਮਣੇ ਆ ਗਏ ਹਨ। 40777 ਲੋਕਾਂ ਦੀ ਮੌਤ ਹੋ ਗਈ ਹੈ।