tabligi people spit on doctors: ਦੱਖਣੀ ਪੂਰਬੀ ਦਿੱਲੀ ਵਿੱਚ, 160 ਤੋਂ ਵੱਧ ਕੁਆਰੰਟੀਨ ਜਮਾਤੀਆਂ ਦੁਆਰਾ ਸਿਹਤ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਅਤੇ ਡਾਕਟਰਾਂ ਉੱਤੇ ਥੁੱਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹਨਾਂ ਜਮਾਤੀਆਂ ਨੂੰ ਰੇਲਵੇ ਦੁਆਰਾ ਮੁਹੱਈਆ ਕਰਵਾਈ ਗਈ ਜਗ੍ਹਾ ‘ਤੇ ਕੁਆਰੰਟੀਨ ਕੀਤਾ ਗਿਆ ਹੈ। ਉੱਤਰੀ ਰੇਲਵੇ ਦੇ ਬੁਲਾਰੇ ਦੁਆਰਾ ਇਸ ਦੀ ਪੁਸ਼ਟੀ ਕੀਤੀ ਗਈ ਹੈ। ਹੁਣ ਪ੍ਰਸ਼ਾਸਨ ਦੋਸੀਆਂ ‘ਤੇ ਕਾਰਵਾਈ ਕਰਨ ਬਾਰੇ ਸੋਚ ਰਿਹਾ ਹੈ।
ਮੰਗਲਵਾਰ ਸ਼ਾਮ ਨੂੰ, ਨਿਜਾਮੂਦੀਨ ਵਿੱਚ ਮਰਕਜ਼ ਤੋਂ ਤੁਗਲਕਾਬਾਦ ਦੇ ਕੁਆਰੰਟੀਨ ਸੈਂਟਰ ਵਿੱਚ 167 ਜਮਾਤੀਆਂ ਨੂੰ ਰੱਖਿਆ ਗਿਆ ਹੈ। ਤੁਗਲਕਾਬਾਦ ਰੇਲਵੇ ਕਲੋਨੀ ਦੇ ਵਸਨੀਕਾਂ ਨੇ ਆਪਣੇ ਪਰਿਵਾਰਾਂ ਦੀ ਤੰਦਰੁਸਤੀ ਅਤੇ ਲਾਗ ਦੇ ਫੈਲਣ ਬਾਰੇ ਖਦਸ਼ਾ ਜਤਾਇਆ ਹੈ। ਰੇਲਵੇ ਦੇ ਬੁਲਾਰੇ ਦੀਪਕ ਕੁਮਾਰ ਨੇ ਕਿਹਾ ਕਿ ਜਮਾਤੀ ਸਿਹਤ ਕਰਮਚਾਰੀਆਂ ਨਾਲ ਦੁਰਵਿਵਹਾਰ ਕਰ ਰਹੇ ਹਨ ਅਤੇ ਉਹ ਇੱਥੇ -ਉੱਥੇ ਘੁੰਮਦੇ ਰਹਿੰਦੇ ਹਨ। ਜਦਕਿ ਇੱਕ ਵਿਅਕਤੀ ਨੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।
ਮਰਕਜ਼ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਬਹੁਤ ਸਾਰੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਕੁੱਝ ਦੀ ਮੌਤ ਹੋ ਗਈ ਹੈ। ਰੇਲਵੇ ਦੇ ਬੁਲਾਰੇ ਨੇ ਕਿਹਾ ਕਿ ਕੁਆਰੰਟੀਨ ਸੈਂਟਰਾਂ ਵਿੱਚ ਉਨ੍ਹਾਂ ਨੇ ਸਟਾਫ ਨਾਲ ਦੁਰਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਖਾਣੇ ‘ਤੇ ਇਤਰਾਜ਼ ਜਤਾਇਆ ਹੈ। ਇੱਥੋਂ ਤੱਕ ਕਿ ਉਨ੍ਹਾਂ ਨੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਉੱਤੇ ਵੀ ਥੁੱਕਿਆ ਹੈ। ਇਨ੍ਹਾਂ ਲੋਕਾਂ ਨੇ ਕੁਆਰੰਟੀਨ ਸੈਂਟਰਾਂ ਵਿੱਚ ਘੁੰਮਣਾ ਬੰਦ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ।