UK PM Boris Johnson: ਲੰਡਨ: ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਆਈਸੀਯੂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਐਤਵਾਰ ਨੂੰ ਉਨ੍ਹਾਂ ਦੀ ਹਾਲਤ ਵਿਗੜਦੀ ਵੇਖ ਕੇ ਉਨ੍ਹਾਂ ਨੂੰ ਲੰਡਨ ਦੇ ਸੇਂਟ ਥਾਮਸ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ । ਉਨ੍ਹਾਂ ਦੇ ਦਫ਼ਤਰ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਵੀਰਵਾਰ ਸ਼ਾਮ ਨੂੰ ICU ਵਿੱਚੋਂ ਸ਼ਿਫਟ ਕਰ ਦਿੱਤਾ ਗਿਆ ਹੈ । ਉਹ ਕੋਵਿਡ -19 ਤੋਂ ਠੀਕ ਹੋ ਰਹੇ ਹਨ, ਪਰ ਉਹ ਹਸਪਤਾਲ ਵਿੱਚ ਹੀ ਨਜ਼ਦੀਕੀ ਨਿਗਰਾਨੀ ਹੇਠ ਹਨ ।
ਦਰਅਸਲ, ICU ਵਿੱਚ ਉਨ੍ਹਾਂ ਦਾ ਇਲਾਜ਼ ਇੱਕ ਉੱਚ ਪੱਧਰੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਕੀਤਾ ਗਿਆ । ਆਈਸੀਯੂ ਵਿੱਚ ਤਿੰਨ ਰਾਤਾਂ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਨੂੰ ਵੇਖਦਿਆਂ ਵੀਰਵਾਰ ਨੂੰ ਉਨ੍ਹਾਂ ਨੂੰ ਮੁੜ ਤੋਂ ਵਾਰਡ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਕੋਰੋਨਾ ਦੇ ਲੱਛਣ ਪਾਏ ਜਾਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਪਰ ਉਨ੍ਹਾਂ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਭੇਜ ਦਿੱਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਤਿੰਨ ਰਾਤਾਂ ਇਲਾਜ਼ ਅਧੀਨ ਬਿਤਾਈਆਂ ।