Belarus president claims: ਵੋਡਕਾ ਨੂੰ ਕੋਰੋਨਾ ਵਾਇਰਸ ਦੀ ਦਵਾਈ ਦੱਸਣ ਵਾਲੇ ਬੇਲਾਰੂਸ ਦੇ ਰਾਸ਼ਟਰਪਤੀ ਵੱਲੋਂ ਇੱਕ ਹੋਰ ਅਜੀਬ ਦਾਅਵਾ ਕੀਤਾ ਗਿਆ ਹੈ । ਅਲੈਗਜ਼ੈਂਡਰ ਲੁਕਾਸੈਂਕੋ ਨੇ ਕਿਹਾ ਹੈ ਕਿ ਕੋਰੋਨਾ ਤੋਂ ਉਨ੍ਹਾਂ ਦੇ ਦੇਸ਼ ਵਿੱਚ ਨਾ ਤਾਂ ਕਿਸੇ ਦੀ ਮੌਤ ਹੋਈ ਹੈ ਅਤੇ ਨਾ ਹੀ ਅੱਗੇ ਕੋਈ ਮਰੇਗਾ । ਹਾਲਾਂਕਿ, ਬੇਲਾਰੂਸ ਵਿੱਚ ਅਧਿਕਾਰਤ ਤੌਰ ‘ਤੇ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਦੋ ਦਰਜਨ ਤੋਂ ਵੱਧ ਹੈ । ਇੰਨਾ ਹੀ ਨਹੀਂ, ਕੋਰੋਨਾ ਵਾਇਰਸ ‘ਤੇ ਅਲੈਗਜ਼ੈਂਡਰ ਨੇ ਕਿਹਾ ਹੈ ਕਿ ਇਹ ਬਿਮਾਰੀ ਵੋਡਕਾ ਪੀਣ, ਟਰੈਕਟਰ ਚਲਾਉਣ, ਬੱਕਰੀਆਂ ਨਾਲ ਖੇਡਣ ਨਾਲ ਠੀਕ ਹੁੰਦੀ ਹੈ ।
ਬ੍ਰਿਟਿਸ਼ ਮੀਡੀਆ ਵਿੱਚ ਅਲੈਗਜ਼ੈਂਡਰ ਨੂੰ ਤਾਨਾਸ਼ਾਹ ਕਿਹਾ ਜਾਂਦਾ ਹੈ । ਅਲੈਗਜ਼ੈਂਡਰ ‘ਤੇ ਇਹ ਦੋਸ਼ ਵੀ ਲੱਗ ਰਹੇ ਹਨ ਕਿ ਉਹ ਡਾਕਟਰਾਂ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਦੀਆਂ ਚੇਤਾਵਨੀਆਂ ਨੂੰ ਨਜ਼ਰ ਅੰਦਾਜ਼ ਕਰ ਰਿਹਾ ਹੈ ਅਤੇ ਵਾਇਰਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ ਹੈ । ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਸਕਦੀ ਹੈ ।
ਰਾਸ਼ਟਰਪਤੀ ਅਲੈਗਜ਼ੈਂਡਰ ਨੇ ਲਾਕ ਡਾਊਨ ਲਗਾਉਣ ਤੋਂ ਮਨ੍ਹਾਂ ਕਰ ਦਿੱਤਾ ਹੈ । ਹੁਣ ਉਨ੍ਹਾਂ ਨੇ ਦੇਸ਼ ਦੇ 95 ਲੱਖ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਹੈ ਕਿ ‘ਅਸੀਂ ਅਜਿਹੀਆਂ ਦਵਾਈਆਂ ਦੀ ਖੋਜ ਕੀਤੀ ਹੈ ਜਿਸ ਨਾਲ ਲੋਕ ਕੋਰੋਨਾ ਤੋਂ ਠੀਕ ਹੁੰਦੇ ਹਨ । 65 ਸਾਲਾਂ ਅਲੈਗਜ਼ੈਂਡਰ 25 ਸਾਲਾਂ ਤੋਂ ਵੱਧ ਸਮੇਂ ਤੋਂ ਦੇਸ਼ ਵਿੱਚ ਸੱਤਾ ਵਿੱਚ ਰਿਹਾ ਹੈ । ਹਾਲਾਂਕਿ, ਉਸਨੇ ਵਿਸਥਾਰ ਨਾਲ ਨਹੀਂ ਦੱਸਿਆ ਕਿ ਉਹ ਕੋਰੋਨਾ ਬਿਮਾਰੀ ਨੂੰ ਠੀਕ ਕਰਨ ਲਈ ਕਿਹੜੀਆਂ ਦਵਾਈਆਂ ਬਾਰੇ ਗੱਲ ਕਰ ਰਿਹਾ ਹੈ । ਪਰ ਉਸਨੇ ਕਿਹਾ ਕਿ ਲੋਕ ਡਰੇ ਹੋਏ ਹਨ । ਇਸੇ ਕਰਕੇ ਲੋਕਾਂ ਨੇ ਦੱਸਿਆ ਕਿ ਦੇਸ਼ ਵਿੱਚ ਕੋਰੋਨਾ ਕਾਰਨ ਕਿਸੇ ਦੀ ਮੌਤ ਨਹੀਂ ਹੋਈ ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਅਲੈਗਜ਼ੈਂਡਰ ਨੇ ਕਿਹ ਕਿ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ । ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਕਿਸੇ ਦੀ ਮੌਤ ਨਹੀਂ ਹੋਈ ਹੈ । ਮੈਂ ਇਹ ਜਨਤਕ ਤੌਰ ਤੇ ਕਹਿ ਰਿਹਾ ਹਾਂ । ਮੌਤ ਦੇ ਅੰਕੜਿਆਂ ਦੇ ਸੰਬੰਧ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਉਹ ਲੋਕ ਕਿਸੇ ਹੋਰ ਬਿਮਾਰੀ ਕਾਰਨ ਮਰ ਚੁੱਕੇ ਹਨ ਜਿਸ ਨਾਲ ਉਹ ਪਹਿਲਾਂ ਹੀ ਲੜ ਰਹੇ ਸਨ । ਰਾਸ਼ਟਰਪਤੀ ਅਲੈਗਜ਼ੈਂਡਰ ਨੇ ਇਥੋਂ ਤੱਕ ਦਾਅਵਾ ਕੀਤਾ ਕਿ ਵਿਸ਼ਵ ਸਿਹਤ ਸੰਗਠਨ (WHO) ਵੀ ਉਸ ਨਾਲ ‘ਸਹਿਮਤ’ ਹੈ ।