ਅਮਰੀਕਾ ਦੇ ਸੈਨਹੋਜੇ ਗੁਰਦੁਆਰਾ ਸਾਹਿਬ ਨੂੰ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਦਰਅਸਲ ਗੁਰਦੁਆਰੇ ‘ਚ ਸੇਵਾ ਨਿਭਾਉਣ ਵਾਲੇ ਕੁਝ ਸੇਵਾਦਾਰਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਇਸ ਤੋਂ ਬਾਅਦ ਹੀ ਸਾਵਧਾਨੀ ਵਰਤਦਿਆਂ ਗੁਰਦੁਆਰਾ ਬੰਦ ਕੀਤਾ ਗਿਆ ਹੈ।ਗੁਰਦੁਆਰਾ ਸੈਨਹੋਜੇ ਵਿਚ ਕਰੋਨਾਵਾਇਰਸ ਦਾ ਪਹਿਲਾ ਮਾਮਲਾ ਬੀਤੇ ਸ਼ੁੱਕਰਵਾਰ ਹੀ ਸਾਹਮਣੇ ਆਇਆ ਸੀ। ਕੋਰੋਨਾ ਪੀੜਤ ਨੂੰ ਹਸਪਤਾਲ ਦਾਖਲ ਕਰਵਾਉਣ ਤੋਂ ਬਾਅਦ ਉਸ ਦੇ ਸੰਪਰਕ ‘ਚ ਰਹਿਣ ਵਾਲੇ ਨੇੜਲੇ ਸਾਥੀ ਨੂੰ ਇਕਾਂਤਵਾਸ ਕੀਤਾ ਗਿਆ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਕੁਝ ਸਮੇਂ ਲਈ ਗੁਰਦੁਆਰਾ ਸਾਹਿਬ ਨਾ ਆਉਣ ਦੀ ਅਪੀਲ ਕੀਤੀ ਹੈ। ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਗੁਰਦੁਆਰਾ ਸਾਹਿਬ ਦੇ ਸਾਰੇ ਸੇਵਾਦਾਰਾਂ ਦਾ ਕਰੋਨਾਵਾਇਰਸ ਟੈਸਟ ਕਰਵਾਇਆ ਗਿਆ। ਜਿਸ ‘ਚ ਕਈ ਹੋਰ ਸੇਵਾਦਾਰਾਂ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ।