ਸਲਮਾਨ ਖਾਨ ਅੱਜਕੱਲ੍ਹ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਹਨ ਅਤੇ ਉਹ ਆਪਣੇ ਫੈਨਸ ਨਾਲ ਸ਼ੇਅਰ ਕਰ ਰਹੇ ਹਨ ਕਿ ਕਿਸ ਤਰ੍ਹਾਂ ਉਹ ਆਪਣੇ ਆਪ ਨੂੰ ਕੋਰੋਨਾ ਮਹਾਂਮਾਰੀ ਦੇ ਵਿਚਕਾਰ ਪੌਜ਼ੇਟਿਵ ਰੱਖ ਰਹੇ ਹਨ। ਸਲਮਾਨ ਖਾਨ ਨੇ ਫੈਨਸ ਨਾਲ ਸ਼ੇਅਰ ਕੀਤਾ ਕਿ ਉਨ੍ਹਾਂ ਨੇ ਆਪਣੇ ਫਾਰਮ ‘ਤੇ ਚੌਲਾਂ ਦੀ ਫਸਲ ਉਗਾਈ ਹੈ।
ਉਨ੍ਹਾਂ ਇੱਕ ਵੀਡੀਓ ਸ਼ੇਅਰ ਕੀਤੀ ਜਿਸ ਵਿੱਚ ਉਹ ਆਪਣੇ ਕੁਝ ਦੋਸਤਾਂ ਅਤੇ ਵਰਕਰਾਂ ਨਾਲ ਝੋਨੇ ਦੀ ਬਿਜਾਈ ਕਰਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ‘ਚ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ‘ਚ ਸਲਮਾਨ ਖਾਨ ਦੀ ਕਥਿਕ ਗਰਲਫ੍ਰੈਂਡ ਯੂਲੀਆ ਵੰਤੂਰ ਵੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਸਲਮਾਨ ਨੇ ਕੈਪਸ਼ਨ ਵਿੱਚ ਲਿਖਿਆ, “ਚੌਲਾਂ ਦੀ ਬਿਜਾਈ ਖ਼ਤਮ ਹੋ ਗਈ ਹੈ”।ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੇ ਫਾਰਮ ‘ਚ ਖੇਤੀ ਕਰ ਰਹੇ ਹਨ। ਇਸ ਦੌਰਾਨ ਉਹ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਲਗਾਤਾਰ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਰਹੇ ਹਨ। ਸਲਮਾਨ ਨੇ ਹਾਲ ਹੀ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਇੱਕ ਟਰੈਕਟਰ ਚਲਾਉਂਦੇ ਹੋਏ ਦਿਖਾਈ ਦੇ ਰਹੇ ਹਨ।