PreetNama
ਖਾਸ-ਖਬਰਾਂ/Important News

ਬਰੈਂਪਟਨ ਵਿੱਚ ਵਾਪਰੇ ਗੋਲੀਕਾਂਡ ਵਿੱਚ ਲੜਕੀ ਦੀ ਹੋਈ ਮੌਤ, ਲੜਕਾ ਜ਼ਖ਼ਮੀ

ਬਰੈਂਪਟਨ ਵਿੱਚ ਵਾਪਰੇ ਗੋਲੀਕਾਂਡ ਵਿੱਚ ਲੜਕੀ
ਦੀ ਹੋਈ ਮੌਤ, ਲੜਕਾ ਜ਼ਖ਼ਮੀ

ਟੋਰਾਂਟੋ, 28 ਜੁਲਾਈ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰ ਨੂੰ ਬਰੈਂਪਟਨ ਵਿੱਚ ਵਾਪਰੇ ਗੋਲੀਕਾਂਡ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ ਤੇ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ|
ਦੁਪਹਿਰੇ 2:30 ਵਜੇ ਡੀਅਰਪਾਰਕ ਕ੍ਰੀਸੈਂਟ ਤੇ ਫੇਅਰਲੇਨ ਐਵਨਿਊ ਨੇੜੇ ਸਥਿਤ ਇੱਕ ਘਰ ਵਿੱਚ ਐਮਰਜੰਸੀ ਅਮਲੇ ਨੂੰ ਸੱਦਿਆ ਗਿਆ| ਪੀਲ ਰੀਜਨਲ ਪੁਲਿਸ ਕਾਂਸਟੇਬਲ ਕਾਇਲੇ ਵਿਲਰਜ਼ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਲੜਕਾ ਤੇ ਲੜਕੀ, ਜੋ ਕਿ ਆਪਣੇ 20ਵਿਆਂ ਵਿੱਚ ਸਨ, ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲੇ|
ਉਨ੍ਹਾਂ ਦੱਸਿਆ ਕਿ ਲੜਕੀ ਨੂੰ ਤਾਂ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਲੜਕੇ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਲਰਜ਼ ਨੇ ਆਖਿਆ ਕਿ ਦੋਵੇਂ ਹੀ ਇੱਕ ਦੂਜੇ ਨੂੰ ਜਾਣਦੇ ਸਨ ਤੇ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਦੋਵਾਂ ਦੇ ਨਜ਼ਦੀਕੀ ਸਬੰਧ ਸਨ| ਉਨ੍ਹਾਂ ਆਖਿਆ ਕਿ ਪੁਲਿਸ ਕਿਸੇ ਹੋਰ ਮਸ਼ਕੂਕ ਦੀ ਭਾਲ ਨਹੀਂ ਕਰ ਰਹੀ ਹੈ|
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਪਰਿਵਾਰਕ ਮੈਂਬਰ ਵੱਲੋਂ ਫੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ| ਵਿਲਰਜ਼ ਨੇ ਆਖਿਆ ਕਿ ਜ਼ਖ਼ਮੀ ਵਿਅਕਤੀ ਤੇ ਉਸ ਦਾ ਪਰਿਵਾਰ ਇਸ ਘਰ ਵਿੱਚ ਹੀ ਰਹਿੰਦਾ ਹੈ ਜਿੱਥੇ ਘਟਨਾ ਵਾਪਰੀ ਪਰ ਮਾਰੀ ਗਈ ਲੜਕੀ ਇਸ ਘਰ ਵਿੱਚ ਆਈ ਹੋਈ ਸੀ| ਉਨ੍ਹਾਂ ਆਖਿਆ ਕਿ ਇਹ ਸਭ ਕਿਉਂ ਅਤੇ ਕਿਵੇਂ ਵਾਪਰਿਆ ਇਸ ਬਾਰੇ ਹੁਣੇ ਤੋਂ ਕਿਆਸ ਲਾਉਣਾ ਜਲਦਬਾਜ਼ੀ ਹੋਵੇਗੀ| ਜਾਂਚਕਾਰਾਂ ਨੂੰ ਮੌਕੇ ਤੋਂ ਕੋਈ ਹਥਿਆਰ ਨਹੀਂ ਮਿਲੇ|

Related posts

US Election 2020: ਬਾਇਡਨ ਤੇ ਕਮਲਾ ਨੇ ਪ੍ਰਧਾਨਗੀ ਉਦਘਾਟਨ ਕਮੇਟੀ ਦੇ ਨਾਂ ਦਾ ਕੀਤਾ ਐਲਾਨ, Maju Varghese ਸਮੇਤ ਚਾਰ ਲੋਕ ਸ਼ਾਮਿਲ

On Punjab

ਭਿਆਨਕ ਸੜਕ ਹਾਦਸੇ ’ਚ 3 ਸਕੂਲੀ ਬੱਚਿਆਂ ਸਮੇਤ 4 ਦੀ ਮੌਤ, 8 ਜ਼ਖਮੀ

On Punjab

20 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਬਰਫ਼ ਹਟਾਉਣ ‘ਚ ਲੱਗੇ ਫ਼ੌਜੀ ਜਵਾਨ

On Punjab