ਮੁੰਬਈ ‘ਚ ਇੱਕ ਹੋਰ ਅਦਾਕਾਰ ਨੇ ਖੁਦਕੁਸ਼ੀ ਕਰ ਲਈ ਹੈ। ਕਈ ਮਸ਼ਹੂਰ ਟੀਵੀ ਸੀਰੀਅਲਸ ਵਿੱਚ ਕੰਮ ਚੁੱਕੇ ਅਦਾਕਾਰ ਸਮੀਰ ਸ਼ਰਮਾ ਦੀ ਲਾਸ਼ ਘਰ ਵਿੱਚ ਪੱਖੇ ਨਾਲ ਲਟਕਦੀ ਮਿਲੀ। ਸਮੀਰ ਨੇ ‘ਯੇ ਰਿਸ਼ਤੇ ਹੈ ਪਿਆਰ ਕੇ’, ‘ਕਿਉਂਕਿ ਸਾਸ ਭੀ ਕਭੀ ਬਹੁ ਥੀ’, ‘ਕਹਾਨੀ ਘਰ-ਘਰ ਕੀ’ ਵਰਗੇ ਸੀਰੀਅਲਸ ‘ਚ ਕੰਮ ਕੀਤਾ ਹੈ।
ਕਿਹਾ ਜਾ ਰਿਹਾ ਹੈ ਕਿ ਉਸ ਨੇ ਦੋ ਦਿਨ ਪਹਿਲਾਂ ਖੁਦਕੁਸ਼ੀ ਕੀਤੀ ਸੀ। ਹਾਲਾਂਕਿ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਸਮੀਰ ਸ਼ਰਮਾ ਮੁੰਬਈ ‘ਚ ਮਲਾਡ ਸਥਿਤ ਇੱਕ ਘਰ ਵਿੱਚ ਇਕੱਲਾ ਰਹਿ ਰਿਹਾ ਸੀ। ਜਦੋਂ ਉਸ ਦੀ ਪਤਨੀ ਉਸ ਨਾਲ ਫੋਨ ‘ਤੇ ਗੱਲ ਨਹੀਂ ਕਰ ਸਕੀ, ਤਾਂ ਉਸ ਨੂੰ ਕੁਝ ਸ਼ੱਕ ਹੋਇਆ।ਪਤਨੀ ਨੇ ਦੋਸਤ ਨੂੰ ਬੁਲਾਇਆ ਤੇ ਸਮੀਰ ਦੇ ਘਰ ਜਾਣ ਲਈ ਕਿਹਾ। ਉੱਥੇ ਜਾ ਕੇ ਦੇਖਿਆ ਕਿ ਸਮੀਰ ਸ਼ਰਮਾ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਫਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।