ਨਵੀਂ ਦਿੱਲੀ: 1984 ਸਿੱਖ ਕਤਲੇਆਮ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਵਧਦੀ ਉਮਰ ਤੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੱਜਣ ਕੁਮਾਰ ਨੇ ਜ਼ਮਾਨਤ ਮੰਗੀ ਸੀ।
ਸੱਜਣ ਕੁਮਾਰ ਦੀ ਇਹ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ। ਕੋਰਟ ਨੇ ਉਸ ਦੀ ਹਸਪਤਾਲ ‘ਚ ਰੱਖੇ ਜਾਣ ਦੀ ਮੰਗ ਵੀ ਠੁਕਰਾ ਦਿੱਤੀ। ਅਦਾਲਤ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਦੇ ਮੁਤਾਬਕ ਇਸਦੀ ਲੋੜ ਨਹੀਂ ਹੈ।