51.94 F
New York, US
November 8, 2024
PreetNama
ਰਾਜਨੀਤੀ/Politics

ਹਰਸਿਮਰਤ ਬਾਦਲ ਦਾ ਕੈਪਟਨ ਤੇ ਹਮਲਾ, ਕਿਹਾ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤ ਵੇਚੇ

ਬਠਿੰਡਾ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨੇ ਤਿੰਨ ਕੇਂਦਰੀ ਆਰਡੀਨੈਂਸਾਂ ਨੂੰ ਰੱਦ ਕਰਨ ਦਾ ਵਿਧਾਨ ਸਭਾ ‘ਚ ਪਾਸ ਹੋਇਆ ਮਤਾ ਕੇਂਦਰ ਸਰਕਾਰ ਨੂੰ ਭੇਜਣ ਤੋਂ ਨਾਂਹ ਕਰ ਕੇ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੇਚ ਦਿੱਤੇ ਹਨ।

ਇਥੇ ਇਕ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ‘ਤੇ ਦੋਗਲੀ ਬੋਲੀ ਬੋਲਣ ਤੇ ਦੋਗਲਾਪਨ ਅਪਣਾਉਣ ਦਾ ਦੋਸ਼ ਲਾਇਆ। ਉਹਨਾਂ ਕਿਹਾ ਕਿ “ਇਕ ਪਾਸੇ ਤਾਂ ਮੁੱਖ ਮੰਤਰੀ ਨੇ ਕੇਂਦਰੀ ਆਰਡੀਨੈਂਸ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਦਕਿ ਦੂਜੇ ਪਾਸੇ ਪਾਸ ਕੀਤੇ ਮਤੇ ਨੂੰ ਕੇਂਦਰ ਨੂੰ ਭੇਜਣ ਤੋਂ ਨਾਂਹ ਕਰ ਦਿੱਤੀ ਜਿਸ ਤੋਂ ਪਤਾ ਚਲਦਾ ਹੈ ਕਿ ਉਹਨਾਂ ਨੂੰ ਕਿਸਾਨਾਂ ਜਾਂ ਉਹਨਾਂ ਦੇ ਹਿੱਤਾਂ ਨਾਲ ਕੋਈ ਹਮਦਰਦੀ ਨਹੀਂ ਹੈ।”
ਮੁੱਖ ਮੰਤਰੀ ਨੂੰ ਸਪਸ਼ਟੀਕਰਨ ਦੇਣ ਲਈ ਆਖਦਿਆਂ ਬੀਬਾ ਬਾਦਲ ਨੇ ਕਿਹਾ ਕਿ “ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪੰਜਾਬੀਆਂ ਨੂੰ ਇਹ ਦੱਸਣ ਕਿ ਉਹਨਾਂ ਨੇ 28 ਅਗਸਤ ਨੂੰ ਪਾਸ ਹੋਇਆ ਮਤਾ ਇਕ ਮਹੀਨਾ ਬੀਤਣ ਦੇ ਬਾਵਜੂਦ ਕੇਂਦਰ ਕੋਲ ਕਿਉਂ ਨਹੀਂ ਭੇਜਿਆ। ਉਹਨਾਂ ਕਿਹਾ ਕਿ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਕਿਤੇ ਕੋਈ ਵੱਡੀ ਸਾਜ਼ਿਸ਼ ਤਾਂ ਨਹੀਂ ਅਤੇ ਮੁੱਖ ਮੰਤਰੀ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਤਾਂ ਨਹੀਂ ਰਲ ਗਏ ਹਨ। ਜੋ ਕਿਸਾਨਾਂ ਨੂੰ ਨਿਆਂ ਨਹੀਂ ਮਿਲਣ ਦੇਣਾ ਚਾਹੁੰਦੀਆਂ।”

ਬਠਿੰਡਾ ਤੋਂ ਐਮ ਪੀ ਨੇ ਕਿਹਾ ਕਿ “ਇਹ ਹੋਰ ਕੁਝ ਨਹੀਂ ਬਲਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਨ ਵਾਲੀ ਕਾਰਵਾਈ ਹੈ।” ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ 2017 ਵਿਚ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਸੂਬੇ ਵਿਚ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ, ਸਿੱਧੇ ਮੰਡੀਕਰਣ ਤੇ ਈ ਟਰੇਡਿੰਗ ਦੀ ਆਗਿਆ ਦੇ ਦਿੱਤੀ ਸੀ।
ਉਹਨਾਂ ਕਿਹਾ ਕਿ ਅਮਰਿੰਦਰ ਸਰਕਾਰ ਨੇ ਖੇਤੀਬਾੜੀ ਆਰਡੀਨੈਂਸਾਂ ਬਾਰੇ ਸਲਾਹਕਾਰੀ ਪ੍ਰਕਿਰਿਆ ਵਿਚ ਵੀ ਹਿੱਸਾ ਲਿਆ। ਉਹਨਾਂ ਕਿਹਾ ਕਿ ਸਰਕਾਰੀ ਦਸਤਾਵੇਜ਼ ਉਪਲਬਧ ਹਨ ਜੋ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦੋਸ਼ੀ ਸਾਬਤ ਕਰਦੇ ਹਨ।

Related posts

ਪੀਓਕੇ ‘ਚ ਭਾਰਤੀ ਸੈਨਾ ਦੀ ਇੱਕ ਹੋਰ ਵੱਡੀ ਸਟ੍ਰਾਇਕ, ਕਈ ਅੱਤਵਾਦੀ ਕੈਂਪ ਢੇਰ

On Punjab

ਹੁਣ ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਜਾਰੀ ਕੀਤਾ ਰਿਕਵਰੀ ਨੋਟਿਸ, ਪੜ੍ਹੋ

On Punjab

PM ਮੋਦੀ ਨੂੰ ‘ਚੋਰਾਂ ਦਾ ਸਰਦਾਰ’ ਕਹਿਣ ‘ਤੇ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਕਾਰਵਾਈ

On Punjab