ਵਾਸ਼ਿੰਗਟਨ: ਅਮਰੀਕਾ ਸਭ ਤੋਂ ਜ਼ਿਆਦਾ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਹੈ। ਹੁਣ ਇਸ ਦੀ ਚਪੇਟ ‘ਚ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਆ ਗਏ ਹਨ। ਸ਼ੁੱਕਰਵਾਰ ਸਵੇਰੇ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਉਹ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ। ਟੈਸਟ ਦੇ ਨਤੀਜੇ ਤੋਂ ਬਾਅਦ, ਦੋਵਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਵ੍ਹਾਈਟ ਹਾਊਸ ਵਿੱਚ ਡੋਨਾਲਡ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਨੇ ਵੀ ਸ਼ੁੱਕਰਵਾਰ ਨੂੰ ਕੋਰੋਨਾ ਨੇ ਆਪਣਾ ਸ਼ਿਕਾਰ ਬਣਾਇਆ ਸੀ। ਇਸ ਤੋਂ ਬਾਅਦ, ਡੋਨਾਲਡ ਟਰੰਪ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਹੋਪ ਹਿਕਸ ਦੇ ਕੋਰਨਾ ਹੋ ਜਾਣ ਤੋਂ ਬਾਅਦ ਹੁਣ ਮੈਂ ਤੇ ਮੇਲਾਨੀਆ ਨੇ ਵੀ ਟੈਸਟ ਕਰਵਾਇਆ ਹੈ।