ਮੁਹਾਲੀ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਸੋਮਵਾਰ ਸਵੇਰੇ 10 ਵਜੇ ਮੁਹਾਲੀ ਦੇ ਮਟੌਰ ਥਾਣੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏ। ਐਸਆਈਟੀ ਵੱਲੋਂ ਸੁਮੇਧ ਸੈਣੀ ਨੂੰ ਨੋਟਿਸ ਭੇਜਿਆ ਗਿਆ ਸੀ ਤੇ ਉਨ੍ਹਾਂ ਨੂੰ 26 ਅਕਤੂਬਰ ਨੂੰ ਮਟੌਰ ਥਾਣੇ ‘ਚ ਪੇਸ਼ ਹੋਣ ਲਈ ਕਿਹਾ ਸੀ।ਸੈਣੀ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ’ਤੇ ਸੁਣਵਾਈ 27 ਅਕਤੂਬਰ ਨੂੰ ਹੋਣੀ ਹੈ। 28 ਸਤੰਬਰ ਨੂੰ ਸੈਣੀ 1991 ‘ਚ ਬਲਵੰਤ ਸਿੰਘ ਮੁਲਤਾਨੀ ਦੇ ਕਥਿਤ ਲਾਪਤਾ ਹੋਣ ਦੇ ਮਾਮਲੇ ‘ਚ ਪਹਿਲੀ ਵਾਰ ਪੰਜਾਬ ਪੁਲਿਸ ਐਸਆਈਟੀ ਸਾਹਮਣੇ ਪੇਸ਼ ਹੋਏ ਸੀ