39.04 F
New York, US
November 22, 2024
PreetNama
ਰਾਜਨੀਤੀ/Politics

ਕਿਸਾਨਾਂ ਦੇ ਇਕ ਸਮੂਹ ਨੇ ਮੰਨੀ ਸਰਕਾਰ ਦੀ ਗੱਲ, ਅੰਦੋਲਨ ਤੋਂ ਪਿੱਛੇ ਹਟਣ ਲਈ ਤਿਆਰ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਆਪਣਾ ਪ੍ਰਦਰਸ਼ਨ ਹੋਰ ਮਜਬੂਤ ਕਰਨ ਲਈ ਪ੍ਰਦਰਸ਼ਨਕਾਰੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ।ਇਸ ਦਰਮਿਆਨ ਹਰਿਆਣਾ ਦੇ ਕਿਸਾਨਾਂ ਦੇ ਇਕ ਸਮੂਹ ਨੇ ਖੁਦ ਨੂੰ ਪੰਜਾਬ ਦੇ ਕਿਸਾਨਾਂ ਤੋਂ ਵੱਖ ਕਰ ਲਿਆ ਹੈ। ਦਰਅਸਲ ਉਹ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਸੋਧ ਦੇ ਨਾਲ ਸਵੀਕਾਰ ਕਰਨ ਲਈ ਤਿਆਰ ਹੋ ਗਏ ਹਨ।

ਜਿੱਥੇ ਅੱਜ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਦੇਸ਼-ਵਿਆਪੀ ਬੰਦ ਦਾ ਐਲਾਨ ਕੀਤਾ ਹੈ। ਉੱਥੇ ਹੀ ਬੁੱਧਵਾਰ ਕਿਸਾਨਾਂ ਤੇ ਸਰਕਾਰ ਵਿਚਾਲੇ ਅਗਲੇ ਦੌਰ ਦੀ ਗੱਲਬਾਤ ਹੋਵੇਗੀ। ਸਰਕਾਰ ਦੇ ਨਾਲ ਬੈਠਕ ਤੋਂ ਪਹਿਲਾਂ ਹਰਿਆਣਾ ਦੇ ਤਿੰਨ ਕਿਸਾਨ ਸੰਗਠਨਾਂ ਦੇ ਪ੍ਰਤੀਨਿਧ, ਜਿੰਨ੍ਹਾਂ ਦੇ 1,20,000 ਕਿਸਾਨਾਂ ਦੀ ਅਗਵਾਈ ਕਰਨ ਦਾ ਦਾਅਵਾ ਕੀਤਾ ਹੈ, ਬੀਤੀ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਮਿਲੇ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਸੋਧ ਦੇ ਨਾਲ ਸਵੀਕਾਰ ਕਰਨ ਲਈ ਤਿਆਰ ਹੋ ਗਏ।

ਤਿੰਨ ਸੰਗਠਨਾਂ ਵੱਲੋਂ ਦਸਤਖ਼ਤ ਕੀਤੀ ਇਕ ਚਿੱਠੀ ‘ਚ ਕਿਹਾ ਗਿਆ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਜਥੇਬੰਦੀਆਂ ਦੇ ਸੁਝਾਵਾਂ ਦੇ ਮੁਤਾਬਕ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਜਿਵੇਂ ਕਿ ਕਿਸਾਨ ਸੰਗਠਨਾਂ ਨੇ ਸੁਝਾਅ ਦਿੱਤਾਹੈ ਕਿ ਅਸੀਂ MSP ਤੇ ਮੰਡੀ ਪ੍ਰਣਾਲੀ ਦੇ ਪੱਖ ‘ਚ ਹਾਂ। ਪਰ ਅਸੀਂ ਤਹਾਨੂੰ ਅਪੀਲ ਕਰਦੇ ਹਾਂ ਕਿ ਇਹ ਕਾਨੂੰਨ ਸੁਝਾਈਆਂ ਗਈਆਂ ਸੋਧਾਂ ਦੇ ਨਾਲ ਜਾਰੀ ਰੱਖੇ ਜਾਣੇ ਚਾਹੀਦੇ ਹਨ।

ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਸਰਕਾਰ ਨਾਲ ਹੋਈ ਗੱਲਬਾਤ ‘ਚ ਤਿੰਨੇ ਖੇਤੀ ਕਾਨੂੰਨਾਂ ‘ਚ ਸੋਧ ਦੀ ਪੇਸ਼ਕਸ਼ ਠੁਕਰਾ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੁਝ ਵੀ ਸਵੀਕਾਰ ਨਹੀਂ ਕਰਨਗੇ।

Related posts

ਮੋਦੀ ਪੋਲੈਂਡ ਪੁੱਜੇ, ਯੂਕਰੇਨ ਦੇ ਦੌਰੇ ਮੌਕੇ ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤ

On Punjab

ਹਰਿਆਣਾ ਦੇ ਨਵੇਂ ਮੰਤਰੀ ਮੰਡਲ ਨੇ ਚੁੱਕੀ ਸਹੁੰ, ਜਾਣੋ ਕੌਣ-ਕੌਣ ਬਣਿਆ ਮੰਤਰੀ

On Punjab

ਪੰਜਾਬੀ ਗਾਈਕ ਤੇ ਐੱਮ. ਪੀ. ਹੰਸ ਰਾਜ ਹੰਸ ਦੇ ਦਫਤਰ ‘ਤੇ ਫਾਈਰਿੰਗ

On Punjab