ਸਮਾਜਿਕ ਕਾਰਜਕਰਤਾ ਅੰਨਾ ਹਜ਼ਾਰੇ ਨੇ ਕਿਹਾ ਕਿ ਜੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ ’ਤੇ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਉਹ ਭੁੱਖ ਹੜਤਾਲ ’ਤੇ ਚੱਲੇ ਜਾਣਗੇ। ਹਜ਼ਾਰੇ ਨੇ ਕਿਹਾ ਕਿ ਉਹ ਜਨਵਰੀ 2021 ’ਚ ਆਪਣਾ ਅੰਦੋਲਨ ਸ਼ੁਰੂ ਕਰਨਗੇ। ਉੱਥੇ ਹੀ ਆਪਣੇ ਅੰਦੋਲਨ ਨੂੰ ਲੈ ਕੇ ਉਨ੍ਹਾਂ ਨੇ ਕੇਂਦਰ ਸੂਚਿਤ ਕਰ ਦਿੱਤਾ ਹੈ।
ਅੰਨਾ ਹਜ਼ਾਰੇ ਨੇ ਮੰਗਲਵਾਰ ਨੂੰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀ ਸਮੱਸਿਆ ਹੱਲ ਕਰ ਲਈ ਇਕ ਚਿੱਠੀ ਲਿਖੀ ਹੈ।… ਤੇ ਕਿਹਾ ਕਿ ਜੇ ਕਿਸਾਨਾਂ ਦੀ ਮੰਗ ਪੂਰੀ ਨਾ ਹੋਈ ਤਾਂ ਉਹ ਜਨਵਰੀ 2021 ’ਚ ਅੰਦੋਲਨ ਕਰਨਗੇ।