ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤਰਸ ਦੇ ਦੂਜੇ ਕਾਰਜਕਾਲ ਲਈ ਹਮਾਇਤ ਕੀਤੀ ਹੈ। ਇਸ ਬਾਰੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਸ ਬਾਰੇ ਗੁਤਰਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਪਾਕਿਸਤਾਨ ਨੇ ਵਿਸ਼ਵ ਦੇ ਮੌਜੂਦਾ ਦੌਰ ਵਿਚ ਗੁਤਰਸ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ ਹੈ। ਕੁਰੈਸ਼ੀ ਨੇ ਵੀਰਵਾਰ ਨੂੰ ਗੁਤਰਸ ਨਾਲ ਟੈਲੀਫੋਨ ‘ਤੇ ਗੱਲਬਾਤ ਵੀ ਕੀਤੀ। ਐਂਟੋਨੀਓ ਗੁਤਰਸ (71) ਦਾ ਕਾਰਜਕਾਲ ਇਸ ਸਾਲ 31 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ ਤੇ ਉਨ੍ਹਾਂ ਦੂਜੇ ਕਾਰਜਕਾਲ ਲਈ ਚੋਣ ਲੜਨ ਦੀ ਇੱਛਾ ਪ੍ਰਗਟ ਕੀਤੀ ਹੈ।