ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ‘ਚ ਪਹਿਲਾਂ ਤੋਂ ਸੁਧਾਰ ਆ ਰਿਹਾ ਹੈ। ਹਾਲ ਹੀ ‘ਚ ਦਿੱਲੀ ਦੇ ਏਮਜ਼ ਹਸਪਤਾਲ ‘ਚ ਉਨ੍ਹਾਂ ਦੀ ਸਫ਼ਲ ਬਾਈਪਾਸ ਸਰਜਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਕੋਵਿੰਦ ਨੇ ਆਪਣੀ ਸਿਹਤ ਦੀ ਖ਼ਬਰ ਦਿੰਦਿਆਂ ਕਿਹਾ ਕਿ ਡਾਕਟਰਾਂ ਦੀ ਦੇਖਭਾਲ ਦੀ ਬਦੌਲਤ ਹੋਈ ਬਾਈਪਾਸ ਸਰਜਰੀ ਤੋਂ ਬਾਅਦ ਉਹ ਠੀਕ ਹੋ ਰਹੇ ਹਨ। ਇਸ ਨਾਲ ਹੀ ਉਨ੍ਹਾਂ ਕਿਹਾ, ‘ਮੈਂ ਭਾਰਤ ਤੇ ਵਿਦੇਸ਼ ਦੇ ਨਾਗਰਿਕਾਂ, ਆਗੂਆਂ ਦਾ ਸ਼ੁਕਰੀਆ ਅਦਾ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਸ਼ਬਦਾਂ ‘ਚ ਤੁਹਾਡੇ ਸਾਰਿਆਂ ਦੇ ਧਨੰਵਾਦ ਨੂੰ ਵਿਅਕਤ ਕਰਨਾ ਮੁਸ਼ਕਲ ਹੈ।’