ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਕਿ ਅਫ਼ਗਾਨਿਸਤਾਨ ‘ਚ ਫ਼ੌਜੀਆਂ ਦੀ ਵਾਪਸੀ ਦੇ ਮਿਸ਼ਨ ਭਾਵ ਜੋ 31 ਅਗਸਤ ਤਕ ਪੂਰਾ ਹੋਣਾ ਸੀ ਉਸ ਤੋਂ ਬਾਅਦ ਹੀ ਫੌਜਾਂ ਦੀ ਤਾਇਨਾਤੀ ਨੂੰ ਅੱਗੇ ਵਧਾਉਣ ‘ਤੇ ਚਰਚਾ ਹੋ ਰਹੀ ਹੈ। ਅਜਿਹੇ ‘ਚ ਮਾਮਲਾ ਗਰਮਾਉਂਦਾ ਨਜ਼ਰ ਆ ਰਿਹਾ ਹੈ। ਸਥਾਨਕ ਮੀਡੀਆ ਮੁਤਾਬਕ ਤਾਲਿਬਾਨ ਨੇ ਅਮਰੀਕਾ ਨੂੰ ਸਾਫ਼-ਸਾਫ਼ ਸ਼ਬਦਾਂ ‘ਚ ਧਮਕੀ ਦਿੱਤੀ ਹੈ। ਤਾਲਿਬਾਨ ਦੇ ਬੁਲਾਰੇ ਸੋਹੇਲ ਸ਼ਾਹੀਨ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਜੇਕਰ ਅਮਰੀਕਾ ਆਪਣੇ ਫੌਜੀਆਂ ਦੀ ਵਾਪਸੀ ‘ਚ ਦੇਰੀ ਕਰਦਾ ਹੈ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ ਐਤਵਾਰ ਦੁਪਹਿਰ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਬਾਈਡਨ ਨੇ ਚਲ ਰਹੇ ਫੌਜੀ ਵਾਪਸੀ ਮਿਸ਼ਨ ‘ਤੇ ਅਪਡੇਟ ਦਿੱਤੀ ਹੈ। ਬਾਈਡਨ ਤੋਂ ਜਦੋਂ 31 ਅਗਸਤ ਦੀ ਮਿਆਦ ਨੇੜੇ ਆਉਣ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਨੇ ਕਿਹਾ ਸਾਡੇ ਤੇ ਫੌਜ ‘ਚ ਵਿਸਥਾਰ ਨੂੰ ਲੈ ਕੇ ਚਰਚਾ ਚਲ ਰਹੀ ਹੈ। ਸਾਡੀ ਉਮੀਦ ਹੈ ਕਿ ਸਾਨੂੰ ਵਿਸਥਾਰ ਨਹੀਂ ਕਰਨਾ ਪਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪਰ ਚਰਚਾ ਹੋਣ ਜਾ ਰਹੀ ਹੈ। ਮੈਨੂੰ ਸ਼ੱਕ ਹੈ ਕਿ ਅਸੀਂ ਇਸ ਪ੍ਰਕਿਰਿਆ ‘ਚ ਫਿਲਹਾਲ ਹਾਲੇ ਦੂਰ ਹਾਂ।