ਅਮਰੀਕਾ ਅਗਲੇ ਮਹੀਨੇ ਕੋਰੋਨਾ ਮਹਾਂਮਾਰੀ ਕਾਰਨ ਸੀਲ ਕੀਤੀਆਂ ਸਰਹੱਦਾਂ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਨਿਊਜ਼ ਏਜੰਸੀ ਏਪੀ ਨਿਊਜ਼ ਦੇ ਅਨੁਸਾਰ, ਅਮਰੀਕਾ ਅਗਲੇ ਮਹੀਨੇ ਗੈਰ-ਜ਼ਰੂਰੀ ਯਾਤਰਾ ਲਈ ਆਪਣੀਆਂ ਸਰਹੱਦਾਂ ਖੋਲ੍ਹਣ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੇ ਕਾਰਨ ਇਹ 19 ਮਹੀਨੇ ਪਹਿਲਾਂ ਬੰਦ ਕਰ ਦਿੱਤੇ ਗਏ ਸਨ। ਹੁਣ ਦੂਜੇ ਦੇਸ਼ਾਂ ਦੇ ਲੋਕ ਇੱਥੇ ਆ ਸਕਣਗੇ, ਪਰ ਦਾਖ਼ਲਾ ਸਿਰਫ਼ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੂੰ ਕੋਰੋਨਾ ਵੈਕਸੀਨੇਸ਼ਨ ਲੱਗਾ ਹੈ।
ਦੱਸ ਦੇਈਏ ਕਿ ਅਮਰੀਕਾ ਵਿੱਚ ਅਜੇ ਵੀ ਕੋਰੋਨਾ ਵਾਇਰਸ ਦੇ ਬਹੁਤ ਸਾਰੇ ਮਾਮਲੇ ਹਨ। ਇਹ ਕੋਰੋਨਾ ਨਾਲ ਪ੍ਰਭਾਵਤ ਦੇਸ਼ਾਂ ਦੀ ਸੂਚੀ ‘ਚ ਟਾਪ ‘ਤੇ ਹੈ।