American rapper Travis Scott ਦੇ Astroworld Music Festival ਵਿਚ ਹਿੱਸਾ ਲੈਣ ਲਈ ਹਜ਼ਾਰਾਂ ਪ੍ਰਸ਼ੰਸਕ ਹਿਊਸਟਨ, ਟੈਕਸਾਸ ਵਿਚ ਐੱਨਆਰਜੀ ਪਾਰਕ ਕੰਪਲੈਕਸ ਵਿਚ ਇਕੱਠੇ ਹੋਏ। ਇਸ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ‘ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਸਿਹਤ ਕਰਮਚਾਰੀ ਬੇਹੋਸ਼ ਲੋਕਾਂ ਨੂੰ ਸੀਪੀਆਰ ਦਿੰਦੇ ਨਜ਼ਰ ਆ ਰਹੇ ਹਨ।
ਪ੍ਰੋਗਰਾਮ ਦੇ ਬਾਹਰ ਕਈ ਐਂਬੂਲੈਂਸਾਂ ਵੀ ਖੜ੍ਹੀਆਂ ਦੇਖੀਆਂ ਗਈਆਂ। ਹਿਊਸਟਨ ਫਾਇਰ ਡਿਪਾਰਟਮੈਂਟ ਦੇ ਸੈਮ ਪੀ ਨੇ ਪੁਸ਼ਟੀ ਕੀਤੀ ਕਿ ਕਈ ਲੋਕਾਂ ਨੂੰ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਦੱਸਿਆ ਕਿ ਸਥਾਨਕ ਸਮੇਂ ਅਨੁਸਾਰ ਸਵੇਰੇ ਕਰੀਬ 9 ਜਾਂ 9:15 ਵਜੇ ਭੀੜ ਸਟੇਜ ਦੇ ਸਾਹਮਣੇ ਵਧਣੀ ਸ਼ੁਰੂ ਹੋ ਗਈ ਤੇ ਇਸ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕ ਜ਼ਖਮੀ ਹੋਣ ਲੱਗੇ। ਸਿਹਤ ਵਿਭਾਗ 17 ਲੋਕਾਂ ਨੂੰ ਹਸਪਤਾਲ ਲੈ ਗਿਆ। ਉਨ੍ਹਾਂ ਕਿਹਾ ਕਿ ਹਸਪਤਾਲ ਲਿਜਾਏ ਗਏ ਲੋਕਾਂ ‘ਚੋਂ 11 ਨੂੰ ਦਿਲ ਦਾ ਦੌਰਾ ਪਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਨੂੰ ਲੈਵਲ 2 ਦੇ ਤੌਰ ‘ਤੇ ਸ਼੍ਰੇਣੀਬੱਧ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਤਿਉਹਾਰ ਦੇਖਣ ਆਏ ਲੋਕਾਂ ਦੇ ਲਗਾਤਾਰ ਫੋਨ ਆ ਰਹੇ ਹਨ।ਅਜੇ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਤੇ ਰੈਪਰ ਦੀ ਮੌਤ ਕਿਸ ਕਾਰਨ ਹੋਈ। ਇਸ ਘਟਨਾ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਕੁਝ ਘੰਟੇ ਪਹਿਲਾਂ ਹੀ ਐੱਨਆਰਜੀ ਪਾਰਕ ਦੇ ਐਂਟਰੀ ਗੇਟ ’ਤੇ ਭੱਜ-ਦੌੜ ਮੱਚ ਗਈ ਸੀ। ਇਸ ਸੰਗੀਤ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। ਕੰਪਲੈਕਸ ਅੰਦਰ ਦਾਖਲ ਹੁੰਦੇ ਹੀ ਲੋਕ ਭੱਜਣ ਲੱਗੇ ਤੇ ਭਗਦੜ ਮੱਚ ਗਈ। ਸੁਰੱਖਿਆ ਕਰਮੀਆਂ ਨੂੰ ਭੀੜ ਨੂੰ ਕਾਬੂ ਕਰਨ ਵਿਚ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਟੇਪ ਨਾਲ ਘੇਰ ਲਿਆ ਹੈ।
06_11_2021-02_8979826 (1).jpg