ਸੰਯੁਕਤ ਰਾਸ਼ਟਰ ਨੇ ਚਿਤਾਵਨੀ ਦਿੱਤੀ ਹੈ ਕਿ ਅਫ਼ਗਾਨਿਸਤਾਨ ਦੇ ਕਿਸਾਨਾਂ ਤੇ ਪਸ਼ੂ ਪਾਲਕਾਂ ਦੇ ਉਪਰ ਤਬਾਹੀ ਤੇ ਭੁੱਖਮਰੀ ਦੀ ਤਲਵਾਰ ਲਟਕੀ ਹੋਈ ਹੈ। ਖ਼ੁਰਾਕ ਤੇ ਖੇਤੀ ਸੰਗਠਨ (ਐੱਫਏਓ) ਨੇ ਸਪੱਸ਼ਟ ਕੀਤਾ ਹੈ ਕਿ ਮਨੁੱਖੀ ਪਹੁੰਚ ’ਚ ਸੁਧਾਰ ਨਹੀਂ ਹੋ ਸਕਦਾ। ਕੀਮਤਾਂ ਅਸਮਾਨ ਛੂਹ ਰਹੀਆਂ ਹਨ ਤੇ ਲੋਕਾਂ ਦੀ ਜ਼ਰੂਰਤਾਂ ਸਾਧਨਾਂ ਤੋਂ ਵੱਧ ਰਹੀਆਂ ਹਨ। ਅਫ਼ਗਾਨਿਸਤਾਨ ’ਚ ਐੱਪਏਓ ਦੇ ਨੁਮਾਇੰਦੇ ਰਿਚਰਡ ਟ੍ਰੈਂਚਰਡ ਨੇ ਕਿਹਾ ਕਿ ਹਾਲਾਤ ਬਹੁਤ ਖ਼ਤਰਨਾਕ ਹਨ। ਜਿਨ੍ਹਾਂ ਕਿਸਾਨਾਂ ਨੇ ਸਾਡੇ ਨਾਲ ਗੱਲ ਕੀਤੀ ਹੈ, ਇਸ ਸਾਲ ਉਨ੍ਹਾਂ ਦੀ ਫ਼ਸਲ ਤਬਾਹ ਹੋ ਗਈ। ਕਈਆਂ ਨੂੰ ਆਪਣੇ ਪਸ਼ੂ ਵੇਚਣੇ ਪਏ। ਉਹ ਕਰਜ਼ੇ ’ਚ ਡੁੱਬੇ ਹੋਏ ਹਨ ਤੇ ਉਨ੍ਹਾਂ ਕੋਲ ਹੁਣ ਕੋਈ ਪੈਸਾ ਨਹੀਂ ਬਚਿਆ।