ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਮੁੱਖ ਮੰਤਰੀ ਚਿਹਰੇ ਬਾਰੇ ਐਲਾਨ ਕੀਤਾ ਕਿ ਇਸ ਵਾਰ ਏਥੇ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਅਮਿਤ ਪਾਲੇਕਰ ਹੋਣਗੇ। ਪਾਲੇਕਰ ਪੇਸ਼ੇ ਤੋਂ ਵਕੀਲ ਅਤੇ ਭੰਡਾਰੀ ਭਾਈਚਾਰੇ ਤੋਂ ਹਨ।
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਮਿਤ ਗੋਆ ਦੇ ਹਰ ਭਾਈਚਾਰੇ ਦੇ ਲੋਕਾਂ ਦੀ ਮਦਦ ਕਰਦੇ ਆਏ ਹਨ। ਉਨ੍ਹਾਂ ਸਭ ਤੋਂ ਵੱਧ ਮਦਦ ਕੋਰੋਨਾ ਦੀ ਮਹਾਮਾਰੀ ਦੌਰਾਨ ਕੀਤੀ ਹੈ। ਕੋਰੋਨਾ ਦੀ ਦੂਸਰੀ ਲਹਿਰ ਵਿੱਚ ਜਦੋਂ ਗੋਆ ਵਿੱਚ ਆਕਸੀਜਨ ਦੀ ਘਾਟ ਕਾਰਨ ਕਈ ਲੋਕਾਂ ਦੀ ਮੌਤ ਹੋਈ ਤਾਂਪਾਲੇਕਰ ਨੇ ਬਾਂਬੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੋਰਟ ਨੂੰ ਦਖ਼ਲ ਦੇਣ ਦੇ ਲਈ ਅਪੀਲ ਕੀਤੀ ਸੀ। ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਗੋਆ ਵਿੱਚ ਭੰਡਾਰੀ ਭਾਈਚਾਰੇ ਦੇ ਲੋਕਾਂ ਨੂੰ ਤਰੱਕੀ ਤੋਂ ਵਾਂਝਾ ਰੱਖਿਆ ਗਿਆ ਹੈ। ਇਸ ਸਮਾਜ ਦੇ ਲੋਕਾਂ ਨੇ ਖ਼ੂਨ-ਪਸੀਨੇ ਨਾਲ ਗੋਆ ਦੀ ਤਰੱਕੀ ਵਿੱਚ ਯੋਗਦਾਨ ਦਿੱਤਾ।
previous post