ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਉਸ ਦਿਨ ਇਕੱਲੇ ਭਗਵੰਤ ਮਾਨ ਨੇ ਸਹੁੰ ਚੁੱਕੀ ਸੀ। ਉਨ੍ਹਾਂ ਦੇ ਮੰਤਰੀ ਮੰਡਲ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ।
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਮਾਗਮ ਵਿੱਚ ਇੱਕ ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਗਿਣਤੀ ਇਸ ਤੋਂ ਵੀ ਵੱਧ ਹੋ ਸਕਦੀ ਹੈ। ਇਸ ਕਾਰਨ ਪ੍ਰਸ਼ਾਸਨ ਵੀ ਵਾਧੂ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ। 40 ਏਕੜ ਵਿੱਚ ਪੰਡਾਲ ਬਣਾਇਆ ਜਾ ਰਿਹਾ ਹੈ।
ਸਹੁੰ ਚੁੱਕ ਸਮਾਗਮ ਲਈ ਬੰਗਾ, ਨਵਾਂਸ਼ਹਿਰ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ, ਸੈਨੇਟਰੀ ਇੰਸਪੈਕਟਰ ਅਤੇ ਸਫ਼ਾਈ ਕਰਮਚਾਰੀ ਸਾਫ਼-ਸਫ਼ਾਈ ਦੇ ਪ੍ਰਬੰਧ ਕਰਨ ਅਤੇ ਅਜਾਇਬ ਘਰ ਵਾਲੀ ਥਾਂ ਨੂੰ ਚਮਕਾਉਣ ਵਿੱਚ ਜੁਟੇ ਹੋਏ ਹਨ। ਤਹਿਸੀਲ ਪ੍ਰਸ਼ਾਸਨ ਟੈਂਟ, ਕੁਰਸੀਆਂ ਅਤੇ ਹੋਰ ਲੋੜੀਂਦਾ ਸਮਾਨ ਇਕੱਠਾ ਕਰਨ ਵਿੱਚ ਲੱਗਾ ਹੋਇਆ ਹੈ।
ਸਿਹਤ ਵਿਭਾਗ ਵੀ ਸੁਚੇਤ ਹੈ। ਨਵਾਂਸ਼ਹਿਰ ਦੇ ਏਡੀਸੀ ਜਨਰਲ ਜਸਬੀਰ ਸਿੰਘ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦਗਾਰ, ਘਰ, ਪਾਰਕ ਅਤੇ ਮਿਊਜ਼ੀਅਮ ਵਾਲੀ ਥਾਂ ਨੂੰ ਪੇਂਟ ਕੀਤਾ ਜਾ ਰਿਹਾ ਹੈ।