Bhagwant Mann ਦਾ ਵੱਡਾ ਐਲਾਨ
ਮਾਨ ਨੇ ਟਵੀਟ ਕੀਤਾ, “ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ anti-corruption ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।”
Bhagwant Mann ਨੇ ਵੀ ਲਿਆ ਵਿਧਾਇਕ ਵਜੋਂ ਹਲਫ਼
ਅੱਜ ‘ਆਪ’ ਸਰਕਾਰ ਦਾ ਪਹਿਲਾ ਵਿਧਾਨ ਸਭਾ ਸੈਸ਼ਨ ਸੀ ਜਿਸ ਵਿੱਚ 117 ਵਿਧਾਇਕਾਂ ਨੇ ਸਹੁੰ ਚੁੱਕੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਧਾਇਕ ਵਜੋਂ ਹਲਫ਼ ਲਿਆ। ਮਾਨ ਨੇ ਸੋਸ਼ਲ ਮੀਡੀਆ ‘ਤੇ ਸਹੁੰ ਚੁੱਕਣ ਦਾ ਵੀਡੀਓ ਸਾਂਝਾ ਕੀਤਾ।
Navjot Sidhu ਨੇ ਦਿੱਤੀ Bhagwant Mann ਨੂੰ ਵਧਾਈ, ਜਤਾਈ ਇਹ ਉਮੀਦ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੇ ਉਮੀਦ ਜਤਾਈ ਹੈ ਕਿ ਭਗਵੰਤ ਮਾਨ ਪੰਜਾਬ ਵਿੱਚੋਂ ਮਾਫੀਆ ਰਾਜ ਖਤਮ ਕਰਕੇ ਜਨਤਾ ਦੇ ਹਿੱਤ ਵਿੱਚ ਫੈਸਲੇ ਲੈਣਗੇ
ਭਗਵੰਤ ਮਾਨ ਅੱਜ ਲੈਣਗੇ ਇਤਿਹਾਸਕ ਫੈਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵੱਡਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਤਕ ਐਲਾਨ ਕਰਾਂਗਾ…