42.64 F
New York, US
February 4, 2025
PreetNama
ਰਾਜਨੀਤੀ/Politics

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਪਾਕਿਸਤਾਨ ਤੇ ਸ਼੍ਰੀਲੰਕਾ ਦੀ ਮੌਜੂਦਾ ਸਥਿਤੀ ਬਾਰੇ ਦਿੱਤੀ ਜਾਣਕਾਰੀ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਜੈਸ਼ੰਕਰ ਪੀਐੱਮ ਨੂੰ ਗੁਆਂਢੀ ਦੇਸ਼ਾਂ ਦੀ ਸਥਿਤੀ ਬਾਰੇ ਜਾਣਕਾਰੀ ਦੇ ਰਹੇ ਹਨ। ਜੈਸ਼ੰਕਰ ਮੋਦੀ ਨੂੰ ਪਾਕਿਸਤਾਨ ਸਰਕਾਰ ਦੇ ਸੰਕਟ ਅਤੇ ਸ਼੍ਰੀਲੰਕਾ ਦੀ ਮੌਜੂਦਾ ਸਥਿਤੀ ਬਾਰੇ ਦੱਸ ਰਹੇ ਹਨ।

ਪਾਕਿਸਤਾਨ ‘ਚ ਨੈਸ਼ਨਲ ਅਸੈਂਬਲੀ ਭੰਗ

ਪਾਕਿਸਤਾਨ ਦੇ ਕੈਬਨਿਟ ਸਕੱਤਰੇਤ ਨੇ ਦੇਰ ਰਾਤ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਇਮਰਾਨ ਖ਼ਾਨ ਖ਼ਿਲਾਫ਼ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਇਮਰਾਨ ਦੀ ਸਿਫਾਰਿਸ਼ ‘ਤੇ ਰਾਸ਼ਟਰਪਤੀ ਆਰਿਫ ਅਲਵੀ ਨੇ ਸੰਸਦ ਨੂੰ ਭੰਗ ਕਰ ਦਿੱਤਾ। ਸੁਪਰੀਮ ਕੋਰਟ ਨੇ ਮਮਵੇ ਦਾ ਖੁਦ ਨੋਟਿਸ ਲਿਆ ਹੈ। ਤਿੰਨ ਮੈਂਬਰੀ ਬੈਂਚ ਇਸ ਦੀ ਸੁਣਵਾਈ ਕਰੇਗਾ। ਇਸ ਵਿੱਚ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ, ਜਸਟਿਸ ਇਜਾਜ਼ੁਲ ਅਹਿਸਾਨ ਅਤੇ ਜਸਟਿਸ ਮੁਹੰਮਦ ਅਲੀ ਮਜ਼ਹਰ ਸ਼ਾਮਲ ਹਨ। ਰਾਸ਼ਟਰਪਤੀ ਆਰਿਫ ਅਲਵੀ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਮਰਾਨ ਖਾਨ ਸੰਵਿਧਾਨ ਦੀ ਧਾਰਾ 224-ਏ (ਏ) ਤਹਿਤ ਪ੍ਰਧਾਨ ਮੰਤਰੀ ਦੀ ਭੂਮਿਕਾ ਵਿੱਚ ਬਣੇ ਰਹਿਣਗੇ।

ਸ਼੍ਰੀਲੰਕਾ ‘ਚ ਨਵੇਂ ਵਿਦੇਸ਼ ਤੇ ਵਿੱਤ ਮੰਤਰੀ

ਦੂਜੇ ਪਾਸੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਨਵੇਂ ਵਿਦੇਸ਼ ਅਤੇ ਵਿੱਤ ਮੰਤਰੀ ਦੀ ਚੋਣ ਕਰ ਲਈ ਹੈ। ਜੀਐਲ ਪੈਰਿਸ ਨੂੰ ਨਵਾਂ ਵਿਦੇਸ਼ ਮੰਤਰੀ ਅਤੇ ਅਲੀ ਸਾਬਰੀ ਨੂੰ ਨਵਾਂ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼੍ਰੀਲੰਕਾ ਵਿੱਚ ਅਜੇ ਵੀ ਐਮਰਜੈਂਸੀ ਵਰਗੀ ਸਥਿਤੀ ਬਣੀ ਹੋਈ ਹੈ। ਦੱਸ ਦੇਈਏ ਕਿ ਸ਼੍ਰੀਲੰਕਾ ਦੇ 26 ਮੈਂਬਰੀ ਮੰਤਰੀ ਮੰਡਲ ਨੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਪਰ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦਾ ਨਾਂ ਇਸ ਵਿੱਚ ਸ਼ਾਮਲ ਨਹੀਂ ਹੈ।

Related posts

ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ , ਹੁਸ਼ਿਆਰਪੁਰ ਦਾ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਅੱਜ ਰਾਤ ਤੋਂ ਹੋਵੇਗਾ ਬੰਦ

On Punjab

ਭਾਰਤ ਤੇ ਮਲੇਸ਼ੀਆ ਵਿਚਾਲੇ ਦੁਵੱਲੇ ਸਬੰਧ ਮਜ਼ਬੂਤ ਕਰਾਂਗੇ: ਮੋਦੀ

On Punjab

Raghav Chadha ਨੇ ਨਵਜੋਤ ਸਿੱਧੂ ’ਤੇ ਟਵੀਟ ਕਰ ਕੇ ਵਿੰਨਿ੍ਹਆ ਨਿਸ਼ਾਨਾ ਕਿਹਾ, ‘ਪੰਜਾਬ ਸਿਆਸਤ ਦੀ ਰਾਖੀ ਸਾਵੰਤ’

On Punjab