ਸ਼੍ਰੀਲੰਕਾ ਦੇ ਮੰਤਰੀਆਂ ਦੀ ਪੂਰੀ ਕੈਬਨਿਟ ਨੇ ਸੋਮਵਾਰ ਨੂੰ ਸਰਬ ਪਾਰਟੀ ਅੰਤਰਿਮ ਸਰਕਾਰ ਦੇ ਗਠਨ ‘ਤੇ ਸਮਝੌਤੇ ‘ਤੇ ਪਹੁੰਚਣ ਤੋਂ ਬਾਅਦ ਅਸਤੀਫਾ ਦੇਣ ਲਈ ਸਹਿਮਤੀ ਦਿੱਤੀ। ਰਾਸ਼ਟਰਪਤੀ ਰਾਜਪਕਸ਼ੇ ਤੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਦੇ ਅਸਤੀਫ਼ੇ ਲਈ ਸਹਿਮਤ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਐਤਵਾਰ ਨੂੰ ਗੱਲਬਾਤ ਕੀਤੀ ਅਤੇ ਸਰਬ ਪਾਰਟੀ ਅੰਤਰਿਮ ਸਰਕਾਰ ਬਣਾਉਣ ਦਾ ਫੈਸਲਾ ਕੀਤਾ। ਦੇਸ਼ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਨਾਲ ਨਜਿੱਠਣ ਨੂੰ ਲੈ ਕੇ ਹਜ਼ਾਰਾਂ ਨਾਰਾਜ਼ ਪ੍ਰਦਰਸ਼ਨਕਾਰੀਆਂ ਨੇ ਨੇਤਾਵਾਂ ਦੇ ਘਰਾਂ ‘ਤੇ ਧਾਵਾ ਬੋਲ ਦਿੱਤਾ। ਰਾਸ਼ਟਰਪਤੀ ਰਾਜਪਕਸ਼ੇ ਨੇ ਸ਼ਨੀਵਾਰ ਨੂੰ ਅਸਤੀਫਾ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਵਿਕਰਮਾਸਿੰਘੇ ਨੇ ਇਹ ਵੀ ਕਿਹਾ ਕਿ ਨਵੀਂ ਸਰਕਾਰ ਬਣਨ ‘ਤੇ ਉਹ ਅਹੁਦਾ ਛੱਡ ਦੇਣਗੇ।