ਅੰਮਿ੍ਤਸਰ: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਵੇਰੇ 8:30 ਤੋਂ 12:00 ਵਜੇ ਤੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏਗੇ। ੲਿਸ ਸਬੰਧ ਵਿਚ ਰਾਤ 7:00 ਤੋਂ 9:00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।
ਰਾਤ 9:00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤ ਨੂੰ ਨਿਹਾਲ ਕਰਨਗੇ। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ੲਿਨ੍ਹਾਂ ਸਮਾਗਮਾਂ ਵਿਚ ਦੇਸ਼ ਵਿਦੇਸ਼ ਦੀਅਾਂ ਸੰਗਤਾਂ ਪਰਿਵਾਰਾਂ ਸਮੇਤ ਹਾਜਰੀਅਾਂ ਭਰ ਰਹੀਅਾਂ ਹਨ।