44.71 F
New York, US
February 4, 2025
PreetNama
ਸਮਾਜ/Social

ਬੰਬੀਹਾ ਗੈਂਗ ਨੇ ਸੰਦੀਪ ਬਿਸ਼ਨੋਈ ਦੇ ਕਤਲ ਦੀ ਲਈ ਜ਼ਿੰਮੇਵਾਰੀ,ਸੋਸ਼ਲ ਮੀਡੀਆ ‘ਤੇ ਪਾਈ ਪੋਸਟ, ਕਿਹਾ- ਮੂਸੇਵਾਲਾ ਦੇ ਕਾਤਲਾਂ ਦਾ ਵੀ ਹੋਵੇਗਾ ਇਹੀ ਨਤੀਜਾ

ਰਾਜਸਥਾਨ ਦੇ ਨਾਗੌਰ ‘ਚ ਦਿਨ ਦਿਹਾੜੇ ਹੈਏ ਸੰਦੀਪ ਬਿਸ਼ਨੋਈ ਦੀ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਜ਼ਿੰਮੇਵਾਰੀ ਹੁਣ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਲਿਖ ਕੇ ਲਈ ਹੈ।

ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਉਨਾਂ ਦੇ ਸ਼ੇਰ ਭਰਾਵਾਂ ਵਲੋਂ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦੀ ਵੀ ਇਹੀ ਹਾਲਤ ਹੋਵੇਗੀ।ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਹਨ। ਬੰਬੀਹਾ ਗੈਂਗ ਦੀ ਇਹ ਪੋਸਟ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਬਣ ਗਈ ਹੈ।

ਇਸ ਸਮੇਂ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ ‘ਚ ਲੁਕਿਆ ਹੋਇਆ ਹੈ। ਬੰਬੀਹਾ ਗੈਂਗ ਨੇ ਪਹਿਲਾਂ ਹੀ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਂ ਉਨ੍ਹਾਂ ਦੇ ਗੈਂਗ ਨਾਲ ਜ਼ਬਰਦਸਤੀ ਜੋੜਿਆ ਗਿਆ ਸੀ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕੀਤਾ ਸੀ। ਜੇਕਰ ਹੁਣ ਨਾਂ ਜੁੜ ਗਿਆ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲਵੇਗਾ।

Related posts

ਸ਼ਾਇਰ ਹਰਮੀਤ ਵਿਦਿਆਰਥੀ

Pritpal Kaur

ਨਿਮਰਤ ਅਤੇ ਅਕਸ਼ੈ ਨੇ ‘ਰੰਗ’ ਨਾਲ ਰੌਣਕਾਂ ਲਾਈਆਂ

On Punjab

ਸ਼ਿਮਲਾ ‘ਚ ਲੱਗੇ ਭੂਚਾਲ ਦੇ ਝਟਕੇ

On Punjab