ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੇ ਦੋਸ਼ੀ ਜੀਸਸ ਮੈਨੁਅਲ ਸਲਗਾਡੋ ਦੇ ਖਿਲਾਫ ਸੋਮਵਾਰ ਨੂੰ ਦੋਸ਼ ਤੈਅ ਕੀਤੇ ਗਏ। ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਜਸਦੀਪ ਸਿੰਘ (36), ਜਸਲੀਨ ਕੌਰ (27), ਉਨ੍ਹਾਂ ਦੀ ਅੱਠ ਮਹੀਨੇ ਦੀ ਬੇਟੀ ਆਰੋਹੀ ਢੇਰੀ ਅਤੇ 39 ਸਾਲਾ ਅਮਨਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ ਸੀ। ਬਾਅਦ ਵਿੱਚ, ਚਾਰਾਂ ਦੀਆਂ ਲਾਸ਼ਾਂ ਮਰਸਡ ਕਾਉਂਟੀ ਵਿੱਚ ਇੱਕ ਦੂਰ-ਦੁਰਾਡੇ ਦੇ ਬਾਗ ਵਿੱਚ ਇੱਕ ਦੂਜੇ ਦੇ ਨੇੜੇ ਪਈਆਂ ਮਿਲੀਆਂ। ਇਹ ਪਰਿਵਾਰ ਮੂਲ ਰੂਪ ਵਿੱਚ ਪੰਜਾਬ, ਭਾਰਤ ਦਾ ਰਹਿਣ ਵਾਲਾ ਸੀ।
ਸਾਲਗਾਡੋ ‘ਤੇ ਕਥਿਤ ਤੌਰ ‘ਤੇ ਟਰੱਕ ਨੂੰ ਅੱਗ ਲਗਾਉਣ ਲਈ ਗੈਰ-ਕਾਨੂੰਨੀ ਤੌਰ ‘ਤੇ ਹਥਿਆਰ ਰੱਖਣ ਅਤੇ ਅੱਗ ਲਗਾਉਣ ਦਾ ਵੀ ਦੋਸ਼ ਹੈ।ਕੈਲੀਫੋਰਨੀਆ ਦੇ ਸੈਕਰਾਮੈਂਟੋ, ਵਿੱਚ ਇੱਕ ਟੈਲੀਵਿਜ਼ਨ ਸਟੇਸ਼ਨ ਕੇਸੀਆਰਏ ਮੁਤਾਬਕ, ਮਰਸਡ ਕਾਉਂਟੀ ਜ਼ਿਲ੍ਹਾ ਅਟਾਰਨੀ ਦਫ਼ਤਰ ਨੇ ਕਿਹਾ ਕਿ ਸਲਗਾਡੋ ਨੂੰ ਪੈਰੋਲ ਦੀ ਸੰਭਾਵਨਾ ਤੋਂ ਬਿਨਾਂ ਜੇਲ੍ਹ ਵਿੱਚ ਉਮਰ ਕੈਦ ਦਾ ਸਾਹਮਣਾ ਕਰਨਾ ਹੈ।