ਪਾਕਿਸਤਾਨ ਨੇ ਦਿੱਲੀ ਵਿੱਚ ਇੰਟਰਪੋਲ ਦੀ 90ਵੀਂ ਮੀਟਿੰਗ ਵਿੱਚ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਅਤੇ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਭਾਰਤ ਹਵਾਲੇ ਕਰਨ ਦੇ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।
ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਚੱਲ ਰਹੀ ਇੰਟਰਪੋਲ ਦੀ ਬੈਠਕ ‘ਚ ਜਦੋਂ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫਆਈਏ) ਦੇ ਡਾਇਰੈਕਟਰ ਜਨਰਲ ਮੋਹਸਿਨ ਬੱਟ ਤੋਂ ਪੁੱਛਿਆ ਗਿਆ ਕਿ ਕੀ ਉਹ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਅਤੇ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫਿਜ਼ ਸਈਦ ਨੂੰ ਭਾਰਤ ਦੇ ਹਵਾਲੇ ਕਰਨਗੇ, ਤਾਂ ਉਨ੍ਹਾਂ ਨੇ ਐੱਸ. ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।