ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ‘ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ ‘ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੱਗਦਾ ਹੈ ਕਿ ਉਹ ਹੀ ਇਮਾਨਦਾਰ ਹਨ ਅਤੇ ਬਾਕੀ ਸਭ ਬੇਈਮਾਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਾਰੀਆਂ ਸੰਸਥਾਵਾਂ ਨੂੰ ਬਰਬਾਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਮਤਾ ਨੇ ਮੋਦੀ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ ਬਦਲ ਸਕਦੀ। ਮੋਦੀ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਲੋਕਾਂ ਦੀਆਂ ਨੌਕਰੀਆਂ ਖੋਹ ਲਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕੰਮ ਦੰਗੇ-ਫ਼ਸਾਦ ਕਰਵਾਉਣਾ ਹੈ।
previous post