ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ। ਵਿਦੇਸ਼ ਮੰਤਰਾਲੇ ਨੇ ਆਪਣੇ ਟਵੀਟ ‘ਚ ਲਿਖਿਆ ਕਿ ਇਸ ਹਫਤੇ ਕੈਨੇਡਾ ‘ਚ ਸਾਡੇ ਡਿਪਲੋਮੈਟਿਕ ਮਿਸ਼ਨਾਂ ਤੇ ਕੌਂਸਲੇਟਾਂ ਖਿਲਾਫ ਵੱਖਵਾਦੀ ਤੇ ਕੱਟੜਪੰਥੀ ਤੱਤਾਂ ਦੀਆਂ ਕਾਰਵਾਈਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਕੱਲ੍ਹ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਸੀ।