ਵਿਜੈ ਸਾਂਪਲਾ ਨੇ ਕੌਮੀ SC ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਸ ਦਾ ਕਾਰਨ ਨਿੱਜੀ ਦੱਸਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਜਲਦ ਪਾਰਟੀ ਸੰਗਠਨ ‘ਚ ਵਾਪਸੀ ਹੋ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਭਾਜਪਾ ‘ਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।