PreetNama
ਖਬਰਾਂ/News

Delhi News : ਫਲਾਈਓਵਰ ‘ਤੇ ਖ਼ਾਲਿਸਤਾਨ ਸਮਰਥਕ ਨਾਅਰੇ ਲਿਖਣ ਦੇ ਮਾਮਲੇ ’ਚ ਹਰਿਆਣਾ ਦਾ ਨੌਜਵਾਨ ਹਿਰਾਸਤ ‘ਚ, ਪੰਜਾਬ ‘ਚ ਛਾਪੇਮਾਰੀ ਜਾਰੀ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਫਲਾਈਓਵਰ ’ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖਣ ਦੇ ਦੋਸ਼ ਵਿੱਚ ਪੁਲਿਸ ਨੇ ਹਰਿਆਣਾ ਦੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਮਾਮਲੇ ‘ਚ ਹੋਰਾਂ ਨੂੰ ਫੜਨ ਲਈ ਪੰਜਾਬ ‘ਚ ਪੁਲਿਸ ਦੀ ਛਾਪੇਮਾਰੀ ਜਾਰੀ ਹੈ।

ਨਿਊਜ਼ ਏਜੰਸੀ ਪੀਟੀਆਈ ਅਨੁਸਾਰ ਦਿੱਲੀ ਦੇ ਇੱਕ ਫਲਾਈਓਵਰ ‘ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖੇ ਜਾਣ ਤੋਂ ਕਰੀਬ ਦੋ ਮਹੀਨੇ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਰਿਆਣਾ ਦੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਹਿਰਾਸਤ ਵਿੱਚ ਲਏ ਨੌਜਵਾਨ ‘ਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ ‘ਤੇ ਦਿੱਲੀ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਸ਼ੱਕ ਹੈ। 

ਜ਼ਿਕਰਯੋਗ ਹੈ ਕਿ ਕਸ਼ਮੀਰੀ ਗੇਟ ਫਲਾਈਓਵਰ ‘ਤੇ ਖਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲੱਗਣ ਤੋਂ ਬਾਅਦ ਪੁਲਿਸ ਨੇ 27 ਸਤੰਬਰ ਨੂੰ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ‘ਚ ਪੁਲਿਸ ਨੇ ਕੁਝ ਸੀਸੀਟੀਵੀ ਕੈਮਰਿਆਂ ਦੀ ਫੁਟੇਜ ‘ਚ ਦੋ-ਤਿੰਨ ਸ਼ੱਕੀ ਵਿਅਕਤੀ ਦੇਖੇ ਸਨ ਜਿਸ ਦੇ ਆਧਾਰ ‘ਤੇ ਪੁਲਿਸ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਮੁਲਜ਼ਮ ਕਾਰ ’ਚ ਆਏ ਸਨ ਪਰ ਸੀਸੀਟੀਵੀ ਫੁਟੇਜ ਵਿੱਚ ਕਾਰ ਦਾ ਨੰਬਰ ਸਾਫ਼ ਨਜ਼ਰ ਨਹੀਂ ਆ ਰਿਹਾ ਸੀ।

Related posts

ਗਿਆਨੀ ਰਘਬੀਰ ਸਿੰਘ ਨੂੰ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ

On Punjab

Ludhiana : ਭਗਵਾਨ ਰਾਮਲਲਾ ਦੀਆਂ ਅੱਖਾਂ ‘ਤੇ ਕੀਤੀ ਭੱਦੀ ਟਿੱਪਣੀ, ਪੁਲਿਸ ਨੇ ਦਰਜ ਕੀਤਾ ਮਾਮਲਾ; ਜਲਦ ਹੋਵੇਗੀ ਗ੍ਰਿਫ਼ਤਾਰੀ

On Punjab

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ‘ਚ ਜਲੰਧਰ ਦਾ SHO ਬਰਖ਼ਾਸਤ, ਪਰਿਵਾਰ ਵਾਲਿਆਂ ਨੇ ਜਸ਼ਨਬੀਰ ਦਾ ਕੀਤਾ ਸਸਕਾਰ

On Punjab