PreetNama
ਸਮਾਜ/Social

ਇਮਰਾਨ ਖਾਨ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ 14 ਸਾਲ ਦੀ ਸਜ਼ਾ

ਪਾਕਿਸਤਾਨ ਦੀ ਹਾਈ ਕੋਰਟ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸੁਣਾਈ 14 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ।

ਦੋਵਾਂ ਨੂੰ ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੇ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ 31 ਜਨਵਰੀ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਈ ਸੀ। ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਮਾਮਲੇ ਵਿਚ ਉਨ੍ਹਾਂ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ। ਚੀਫ਼ ਜਸਟਿਸ ਆਮਰ ਫਾਰੂਕ ਨੇ ਕਿਹਾ ਕਿ ਸਜ਼ਾ ਖ਼ਿਲਾਫ਼ ਅਪੀਲ ਈਦ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਲਈ ਤੈਅ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਸਾਲ ਦੇਸ਼ ‘ਚ ਹੋਈਆਂ ਚੋਣਾਂ ‘ਚ ਇਮਰਾਨ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ ਸਭ ਤੋਂ ਜ਼ਿਆਦਾ ਸੀਟਾਂ ਜਿੱਤੀਆਂ ਸਨ।

Related posts

Kota Barat Accident : ਰਾਜਸਥਾਨ ਦੇ ਕੋਟਾ ‘ਚ ਵਾਪਰਿਆ ਹਾਦਸਾ, ਚੰਬਲ ਨਦੀ ‘ਚ ਡਿੱਗੀ ਬਰਾਤ ਵਾਲੀ ਕਾਰ, ਲਾੜੇ ਸਮੇਤ 9 ਦੀ ਮੌਤ

On Punjab

ਨਿਊਯਾਰਕ ‘ਚ ਹੁਣ ਤਕ ਤੂਫਾਨ ਈਡਾ ਨਾਲ ਹੋ ਚੁੱਕੀਆਂ ਹਨ 41 ਮੌਤਾਂ

On Punjab

ਆਪਣੀ ਚੋਣ ਦੀ ਸਹੀ ਵਰਤੋਂ

Pritpal Kaur