63.68 F
New York, US
September 8, 2024
PreetNama
ਸਮਾਜ/Socialਸਿਹਤ/Health

Cold Milk: ਗਰਮੀਆਂ ‘ਚ ਹਰ ਰੋਜ਼ ਪੀਓ ਠੰਢਾ ਦੁੱਧ, ਇਹਨਾਂ ਬਿਮਾਰੀਆਂ ਤੋਂ ਮਿਲੇਗਾ ਛੁਟਕਾਰਾ

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ ਤੇ ਪੋਟਾਸ਼ੀਅਮ ਵਰਗੇ ਕਈ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਦੁੱਧ ਨੂੰ ਜੇਕਰ ਠੰਢਾ ਕਰ ਕੇ ਪੀਤਾ ਜਾਵੇ ਤਾਂ ਇਹ ਛਾਤੀ ਤੇ ਪੇਟ ‘ਚ ਜਲਨ, ਹਾਈ ਬੀਪੀ ਤੇ ਇਨਸੌਮਨੀਆ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ। ਆਓ ਜਾਣਦੇ ਹਾਂ…
ਗਰਮੀਆਂ ‘ਚ ਅਕਸਰ ਲੋਕਾਂ ਨੂੰ ਛਾਤੀ ਤੇ ਪੇਟ ‘ਚ ਜਲਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ‘ਚ ਤੁਹਾਨੂੰ ਦੱਸ ਦੇਈਏ ਕਿ ਕੈਲਸ਼ੀਅਮ ਨਾਲ ਭਰਪੂਰ ਦੁੱਧ ਵਾਧੂ ਐਸਿਡ ਨੂੰ ਸੋਖ ਕੇ ਐਸਿਡ ਬਣਨ ਤੋਂ ਰੋਕਣ ‘ਚ ਮਦਦਗਾਰ ਸਾਬਤ ਹੁੰਦਾ ਹੈ।
ਇਸ ਲਈ ਜੇਕਰ ਤੁਸੀਂ ਵੀ ਇਨ੍ਹੀਂ ਦਿਨੀਂ ਪਾਚਨ ਤੰਤਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਠੰਢੇ ਦੁੱਧ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਐਸਿਡ ਰਿਫਲਕਸ ਕਾਰਨ ਹੋਣ ਵਾਲੀ ਜਲਨ ਤੋਂ ਰਾਹਤ ਮਿਲਦੀ ਹੈ।
ਸਕੂਨ ਦੀ ਨੀਂਦ ਲੈਣ ਲਈ ਠੰਢੇ ਦੁੱਧ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ। ਇਸ ਨੂੰ ਪੀਣ ਨਾਲ ਬੀਪੀ ‘ਚ ਉਤਰਾਅ-ਚੜ੍ਹਾਅ ਦੀ ਸਮੱਸਿਆ ਨਹੀਂ ਹੁੰਦੀ ਤੇ ਸਰੀਰ ਆਰਾਮਦਾਇਕ ਹੋ ਜਾਂਦਾ ਹੈ। ਇਸ ਤੋਂ ਇਲਾਵਾ ਦਿਨ ਭਰ ਦੇ ਰੁਝੇਵਿਆਂ ਤੋਂ ਬਾਅਦ ਤਣਾਅ ਤੇ ਚਿੰਤਾ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵੀ ਠੰਢਾ ਦੁੱਧ ਬਹੁਤ ਫਾਇਦੇਮੰਦ ਹੁੰਦਾ ਹੈ।
ਹਾਈ ਬੀਪੀ ਨੂੰ ਕੰਟਰੋਲ ਕਰਨ ਲਈ ਠੰਢਾ ਦੁੱਧ ਪੀਣਾ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸਰਕੁਲੇਸ਼ਨ ‘ਚ ਸੁਧਾਰ ਹੁੰਦਾ ਹੈ ਤੇ ਸਰੀਰ ‘ਚ ਤਣਾਅ ਵਾਲੇ ਹਾਰਮੋਨਸ ਵੀ ਘੱਟ ਹੁੰਦੇ ਹਨ।
ਹਾਈ ਬਲੱਡ ਪ੍ਰੈਸ਼ਰ ਘਟਾਉਣ ‘ਚ ਕੈਲਸ਼ੀਅਮ, ਮੈਗਨੀਸ਼ੀਅਮ ਤੇ ਪੋਟਾਸ਼ੀਅਮ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਜਿਹੇ ‘ਚ ਜਿਨ੍ਹਾਂ ਦਾ ਬੀਪੀ ਅਕਸਰ ਜ਼ਿਆਦਾ ਰਹਿੰਦਾ ਹੈ, ਉਨ੍ਹਾਂ ਨੂੰ ਵੀ ਠੰਢਾ ਦੁੱਧ ਪੀਣਾ ਚਾਹੀਦਾ ਹੈ।
ਭਾਰ ਘਟਾਉਣ ਦੇ ਦ੍ਰਿਸ਼ਟੀਕੋਣ ਤੋਂ ਠੰਢਾ ਦੁੱਧ ਪੀਣਾ ਗਰਮ ਦੁੱਧ ਨਾਲੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਕਸਰਤ ਤੇ ਡਾਈਟ ਦੇ ਨਾਲ-ਨਾਲ ਠੰਢੇ ਦੁੱਧ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾਉਂਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਮਿਲ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਇਸ ਨੂੰ ਪੀਣ ਨਾਲ ਮੈਟਾਬੌਲਿਜ਼ਮ ਵਧਦਾ ਹੈ ਜਿਸ ਨਾਲ ਨਾ ਸਿਰਫ ਵਾਧੂ ਕੈਲਰੀ ਬਰਨ ਹੁੰਦੀ ਹੈ ਸਗੋਂ ਪੇਟ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ ਤੇ ਤੁਹਾਨੂੰ ਭੁੱਖ ਨਹੀਂ ਲੱਗਦੀ।
ਇਸ ਤਰ੍ਹਾਂ ਤੁਸੀਂ ਜ਼ਿਆਦਾ ਖਾਣ ਤੋਂ ਬਚ ਜਾਂਦੇ ਹੋ ਅਤੇ ਹੌਲੀ-ਹੌਲੀ ਤੁਹਾਨੂੰ ਭਾਰ ਘਟਾਉਣ ਵਿਚ ਲਾਭ ਦਿਖਾਈ ਦੇਣ ਲੱਗ ਪੈਂਦਾ ਹੈ।

Related posts

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab

ਇਮਿਊਨਿਟੀ ਨੂੰ ਵਧਾਉਣ ਲਈ ਪੀਓ ਅਸਾਮ ਦੀ ਇਹ ਚਾਹ !

On Punjab

20 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਬਰਫ਼ ਹਟਾਉਣ ‘ਚ ਲੱਗੇ ਫ਼ੌਜੀ ਜਵਾਨ

On Punjab