ਗੋਪੇਸ਼ਵਰ : ਗੁਰਦੁਆਰਾ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਦਸ ਅਕਤੂਬਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ ਜਾਣਗੇ। ਇਸ ਤੋਂ ਪਹਿਲਾਂ ਅੱਠ ਅਕਤੂਬਰ ਨੂੰ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਰਿਟਾ.) ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਉਣਗੇ। ਕਿਵਾੜ ਬੰਦ ਹੋਣ ’ਤੇ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੌਸਮ ਸਾਫ਼ ਹੋਣ ਨਾਲ ਹੇਮਕੁੰਟ ਸਾਹਿਬ ਵਿਚ ਤੀਰਥ ਯਾਤਰੀਆਂ ਦਾ ਤਾਂਤਾ ਲੱਗਾ ਹੋਇਆ ਹੈ। ਰੋਜ਼ਾਨਾ ਇੱਥੇ ਦੋ ਹਜ਼ਾਰ ਤੋਂ ਵੱਧ ਯਾਤਰੀ ਪਹੁੰਚ ਰਹੇ ਹਨ। ਹੁਣ ਤੱਕ 1.76 ਲੱਖ ਤੋਂ ਵੱਧ ਸ਼ਰਧਾਲੂ ਦਰਸ਼ਨਾਂ ਲਈ ਆ ਚੁੱਕੇ ਹਨ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਨੇ ਦੱਸਿਆ ਕਿ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
- Home
- ਸਮਾਜ/Social
- 10 ਅਕਤੂਬਰ ਨੂੰ ਬੰਦ ਹੋਣਗੇ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ,ਹੁਣ ਤਕ 1.76 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ ਰੋਜ਼ਾਨਾ ਇੱਥੇ ਦੋ ਹਜ਼ਾਰ ਤੋਂ ਵੱਧ ਯਾਤਰੀ ਪਹੁੰਚ ਰਹੇ ਹਨ। ਹੁਣ ਤੱਕ 1.76 ਲੱਖ ਤੋਂ ਵੱਧ ਸ਼ਰਧਾਲੂ ਦਰਸ਼ਨਾਂ ਲਈ ਆ ਚੁੱਕੇ ਹਨ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਨੇ ਦੱਸਿਆ ਕਿ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।