ਏਜੰਸੀ, ਨਵੀਂ ਦਿੱਲੀ : (DA Hike for Central Employees)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੁਮਾਇੰਦਗੀ ਹੇਠ ਰਾਜਧਾਨੀ ਦਿੱਲੀ ‘ਚ ਕੈਬਨਿਟ ਦੀ ਬੈਠਕ ਹੋ ਰਹੀ ਹੈ। ਬੈਠਕ ‘ਚ ਕੇਂਦਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ‘ਚ 4 ਫੀਸਦੀ ਦਾ ਵਾਧਾ ਕੀਤਾ ਜਾ ਸਕਦਾ ਹੈ। ਜੇਕਰ ਇਹ ਐਲਾਨ ਹੁੰਦਾ ਹੈ ਤਾਂ ਇਹ ਕੇਂਦਰੀ ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ ਹੋਵੇਗਾ। ਦੱਸ ਦੇਈਏ ਕਿ ਪਿਛਲੀ ਕੈਬਨਿਟ ਮੀਟਿੰਗ ‘ਚ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਐਲਾਨ ਕੀਤਾ ਗਿਆ ਸੀ।ਤੁਹਾਨੂੰ ਦੱਸ ਦੇਈਏ ਕਿ 7ਵੇਂ ਤਨਖਾਹ ਕਮਿਸ਼ਨ (7th Pay Commission) ਨਾਲ ਸਬੰਧਤ ਮਹਿੰਗਾਈ ਭੱਤੇ (DA) ਤੇ ਮਹਿੰਗਾਈ ਰਾਹਤ (DR) ‘ਚ ਵਾਧੇ ਦਾ 1 ਕਰੋੜ ਤੋਂ ਵੱਧ ਕੇਂਦਰ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਨੂੰ ਡੀਏ ਮਿਲਦਾ ਹੈ, ਜਦੋਂਕਿ ਸੇਵਾਮੁਕਤ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਰਾਹਤ ਵਜੋਂ ਡੀਆਰ ਮਿਲਦਾ ਹੈ।
ਕੈਬਨਿਟ ਮੀਟਿੰਗ ‘ਚ ਪੀਐਮ ਮੋਦੀ ਦਾ ਵਿਸ਼ੇਸ਼ ਸਵਾਗਤ
ਮੋਦੀ ਕੈਬਨਿਟ ਦੀ ਇਹ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਹਰਿਆਣਾ ਚੋਣਾਂ ‘ਚ ਭਾਜਪਾ ਨੂੰ ਸ਼ਾਨਦਾਰ ਜਿੱਤ ਮਿਲੀ ਹੈ। ਜਿਵੇਂ ਹੀ ਪੀਐਮ ਮੋਦੀ ਮੀਟਿੰਗ ‘ਚ ਹਿੱਸਾ ਲੈਣ ਪਹੁੰਚੇ ਤਾਂ ਸਾਰੇ ਮੰਤਰੀਆਂ ਨੇ ਤਾੜੀਆਂ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ।ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀਆਂ ਨੀਤੀਆਂ ਨੂੰ ਦਿੱਤਾ ਗਿਆ। ਪੀਐਮ ਮੋਦੀ ਨੇ ਚੋਣ ਪ੍ਰਚਾਰ ਦੌਰਾਨ ਕਈ ਵਾਰ ਡਬਲ ਇੰਜਣ ਵਾਲੀ ਸਰਕਾਰ ਦਾ ਜ਼ਿਕਰ ਕੀਤਾ ਸੀ।