ਨਵੀਂ ਦਿੱਲੀ : IPL 2025 Auction Rules: IPL 2025 ਦੀ ਮੈਗਾ ਨਿਲਾਮੀ ਲਈ ਕਾਊਂਟਡਾਊਨ ਸ਼ੁਰੂ ਹੋ ਚੁੱਕੀ ਹੈ। ਸਾਰੀਆਂ 10 ਟੀਮਾਂ ਨੇ ਨਿਲਾਮੀ ਤੋਂ ਪਹਿਲਾਂ ਕਈ ਖਿਡਾਰੀਆਂ ਨੂੰ ਬਰਕਰਾਰ ਰੱਖਿਆ ਹੈ। ਮੈਗਾ ਨਿਲਾਮੀ 24 ਅਤੇ 25 ਨਵੰਬਰ ਨੂੰ ਸਾਊਦੀ ਅਰਬ ਦੇ ਜੇਦਾਹ ਵਿੱਚ ਹੋਣੀ ਹੈ, ਜਿਸ ਲਈ 574 ਖਿਡਾਰੀਆਂ ਨੂੰ ਸ਼ਾਟਲਿਸਟ ਕੀਤਾ ਗਿਆ ਹੈ, ਜਿਸ ਵਿੱਚ 366 ਭਾਰਤੀ ਅਤੇ 208 ਵਿਦੇਸ਼ੀ ਖਿਡਾਰੀ ਸ਼ਾਮਲ ਹਨ। ਪਰ ਇਨ੍ਹਾਂ ਵਿੱਚੋਂ ਸਿਰਫ਼ 204 ਖਿਡਾਰੀ ਹੀ ਵਿਕ ਸਕੇ ਹਨ।ਜ਼ਿਕਰਯੋਗ ਹੈ ਕਿ ਆਈਪੀਐਲ 2025 ਵਿੱਚ ਕੁੱਲ 10 ਟੀਮਾਂ ਹਿੱਸਾ ਲੈਣਗੀਆਂ ਤੇ ਹਰੇਕ ਟੀਮ ਵਿੱਚ ਵੱਧ ਤੋਂ ਵੱਧ 25 ਖਿਡਾਰੀ ਹੋ ਸਕਦੇ ਹਨ। ਅਜਿਹੇ ‘ਚ 2025 ਦੀ ਨਿਲਾਮੀ ਤੋਂ ਪਹਿਲਾਂ ਆਓ ਜਾਣਦੇ ਹਾਂ IPL ਨਿਲਾਮੀ ਨਾਲ ਜੁੜੇ ਨਿਯਮ।