ਫ਼ਾਜ਼ਿਲਕਾ : ਅਬੋਹਰ ਸ਼ਹਿਰ ਵਾਸੀਆਂ ਨੂੰ ਅੱਜ ਵੀਰਵਾਰ ਉਸ ਸਮੇਂ ਵੱਡਾ ਤੋਹਫ਼ਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਨੂੰਮਾਨਗੜ੍ਹ ਰੋਡ ‘ਤੇ ਬਣੇ ਨਵੇਂ ਵਾਟਰ ਵਰਕਸ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਲੋਕਲ ਬਾਡੀ ਮੰਤਰੀ ਰਵਜੋਤ ਸਿੰਘ, ਜਲ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ, ਹਲਕਾ ਇੰਚਾਰਜ ਅਰੁਣ ਨਾਰੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।