PreetNama
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

‘ਅਦਾਲਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ’, ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ; ਪੰਜਾਬ ਸਰਕਾਰ ਨੂੰ ਵੀ ਦਿੱਤੀਆਂ ਹਦਾਇਤਾਂ

ਚੰਡੀਗੜ੍ਹ : ਐੱਮ.ਐੱਸ.ਪੀ  ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਕਿ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨਾਂ ਨਾਲ ਕਈ ਲੰਬੀਆਂ ਮੀਟਿੰਗਾਂ ਕੀਤੀਆਂ ਗਈਆਂ। ਪਰ ਉਨ੍ਹਾਂ ਨੇ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਜਸਟਿਸ ਸੂਰਿਆ ਕਾਂਤ ਤੇ ਉਜਲ ਭੂਈਆਂ ਦੀ ਬੈਂਚ ਨੂੰ ਦੱਸਿਆ ਕਿ ਕਮੇਟੀ ਨੇ ਉਨ੍ਹਾਂ ਨੂੰ 17 ਦਸੰਬਰ ਨੂੰ ਸੱਦਾ ਦਿੱਤਾ ਸੀ, ਪਰ ਪ੍ਰਦਰਸ਼ਨਕਾਰੀ ਕਿਸਾਨ ਇਸ ਵਿਚ ਸ਼ਾਮਲ ਨਹੀਂ ਹੋਏ।

‘ਸੂਬਾ ਸਰਕਾਰ ਕਿਸਾਨਾਂ ਨੂੰ ਰੋਜ਼ ਮਨਾ ਰਹੀ’-ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਰੋਜ਼ਾਨਾ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਸੁਝਾਅ ਦਿੱਤਾ ਕਿ ਆਪਣੀਆਂ ਮੰਗਾਂ ਸਿੱਧੇ ਅਦਾਲਤ ‘ਚ ਰੱਖਣ ਦੀ ਉਨ੍ਹਾਂ ਨੂੰ ਇਜਾਜ਼ਤ ਦਿੱਤੀ ਜਾ ਸਕਦੀ ਹੈ।

ਸਿਖਰਲੀ ਅਦਾਲਤ ਨੇ ਕਿਹਾ ਕਿ ਅਸੀਂ ਸਪੱਸ਼ਟ ਕਰਦੇ ਹਾਂ ਕਿ ਕਿਸਾਨਾਂ ਵੱਲੋਂ ਸਿੱਧੇ ਜਾਂ ਆਪਣੇ ਅਧਿਕਾਰਤ ਨੁਮਾਇੰਦੇ ਰਾਹੀਂ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਦਾ ਵੀ ਨੋਟਿਸ ਲਿਆ ਤੇ ਪੰਜਾਬ ਸਰਕਾਰ ਨੂੰ ਬਿਨਾਂ ਦੇਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ।ਸਿਖਰਲੀ ਅਦਾਲਤ ਨੇ ਕਿਹਾ ਕਿ ਅਸੀਂ ਸਪੱਸ਼ਟ ਕਰਦੇ ਹਾਂ ਕਿ ਕਿਸਾਨਾਂ ਵੱਲੋਂ ਸਿੱਧੇ ਜਾਂ ਆਪਣੇ ਅਧਿਕਾਰਤ ਨੁਮਾਇੰਦੇ ਰਾਹੀਂ ਕਿਸੇ ਵੀ ਸੁਝਾਅ ਜਾਂ ਮੰਗ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਦਾ ਵੀ ਨੋਟਿਸ ਲਿਆ ਤੇ ਪੰਜਾਬ ਸਰਕਾਰ ਨੂੰ ਬਿਨਾਂ ਦੇਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ।

Related posts

ਜੰਮੂ-ਕਸ਼ਮੀਰ: ਸਿਆਸੀ ਦਲਾਂ ਵੱਲੋਂ ਅਸੈਂਬਲੀ ਚੋਣਾਂ ਜਲਦੀ ਕਰਵਾਉਣ ’ਤੇ ਜ਼ੋਰ

On Punjab

Navjot Singh Sidhu on Sacrilege: ਨਵਜੋਤ ਸਿੰਘ ਸਿੱਧੂ ਨੇ ਕਿਹਾ- ਬੇਅਦਬੀ ਕਰਨ ਵਾਲਿਆਂ ਨੂੰ ਲੋਕਾਂ ਸਾਹਮਣੇ ਫਾਂਸੀ ਦਿੱਤੀ ਜਾਵੇ

On Punjab

ਅਰਵਿੰਦ ਕੇਜਰੀਵਾਲ ‘ਚ ਕੋਰੋਨਾ ਦੇ ਲੱਛਣ! ਹੋਵੇਗਾ ਟੈਸਟ

On Punjab