32.97 F
New York, US
February 23, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮੇਰਠ: ਯੂਪੀ: ਘਰ ਵਿੱਚ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ

ਮੇਰਠ-ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਜੋੜੇ ਅਤੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਬਰਾਮਦ ਕੀਤੀਆਂ ਗਈਆਂ ਹਨ। ਮੇਰਠ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਵਿਪਿਨ ਟਾਡਾ ਨੇ ਦੱਸਿਆ ਕਿ ਪੁਲੀਸ ਵੀਰਵਾਰ ਰਾਤ ਨੂੰ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ, ਜਿੱਥੇ ਉਨ੍ਹਾਂ ਨੇ ਬਾਹਰੋਂ ਬੰਦ ਇਕ ਘਰ ’ਚੋਂ ਪੰਜ ਲਾਸ਼ਾਂ ਬਰਾਮਦ ਕੀਤੀਆਂ।

ਅਧਿਕਾਰੀ ਅਨੁਸਾਰ ਮੁਢਲੀ ਜਾਂਚ ਆਧਾਰ ‘ਤੇ ਮ੍ਰਿਤਕ ਦੇ ਸਿਰ ’ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਅਤੇ ਕਿਸੇ ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਐਸਐਸਪੀ ਟਾਡਾ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੇ ਸਿਰ ’ਤੇ ਕਿਸੇ ਚੀਜ਼ ਨਾਲ ਮਾਰਿਆ ਗਿਆ ਹੈ, ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।

Related posts

Hawaii wildfires : ਹਵਾਈ ਦੇ ਜੰਗਲਾਂ ‘ਚ ਅੱਗ ਨਾਲ 1000 ਇਮਾਰਤਾਂ ਤਬਾਹ; ਅਰਬਾਂ ਦਾ ਨੁਕਸਾਨ, ਹੁਣ ਤੱਕ 55 ਮੌਤਾਂ

On Punjab

ਬ੍ਰਿਟੇਨ ਦੇ ਸ਼ਾਹੀ ਜੋੜੇ ਨੇ ਜਾਰੀ ਕੀਤੀ ਪੁੱਤਰ ਦੀ ਪਹਿਲੀ ਤਸਵੀਰ

On Punjab

ਸ਼ੇਅਰ ਬਾਜ਼ਾਰ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਾ

On Punjab