32.97 F
New York, US
February 23, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਅਮਰੀਕਾ: ਟਰੰਪ ਦੇ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣਗੇ ਜੈਸ਼ੰਕਰ

ਨਵੀਂ ਦਿੱਲੀ-ਵਿਦੇਸ਼ ਮੰਤਰੀ ਐੱਸ.ਜੈਸ਼ੰਕਰ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਲਫ਼ਦਾਰੀ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ।

ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਕਿ ਆਪਣੀ ਇਸ ਫੇਰੀ ਦੌਰਾਨ ਜੈਸ਼ੰਕਰ ਅਗਾਮੀ ਟਰੰਪ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਵੀ ਮਿਲਣਗੇ। ਪਿਛਲੇ ਸਾਲ ਨਵੰਬਰ ’ਚ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਹੋਈਆਂ ਚੋਣਾਂ ’ਚ ਟਰੰਪ ਨੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹਰਾਇਆ ਸੀ। ਜੈਸ਼ੰਕਰ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਟਰੰਪ ਦਾ ਭਾਰਤ ਪ੍ਰਤੀ ਸਕਾਰਾਤਮਕ ਰਾਜਨੀਤਕ ਨਜ਼ਰੀਆ ਰਿਹਾ ਹੈ ਅਤੇ ਭਾਰਤ ਉਨ੍ਹਾਂ ਦੇ ਪ੍ਰਸ਼ਾਸਨ ਨਾਲ ਡੂੰਘੇ ਸਬੰਧ ਬਣਾਉਣ ਅਤੇ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਕਈ ਹੋਰ ਮੁਲਕਾਂ ਮੁਕਾਬਲੇ ਵੱਧ ਲਾਭਦਾਇਕ ਸਥਿਤੀ ਵਿੱਚ ਹੈ।

ਵਿਦੇਸ਼ ਮੰਤਰਾਲੇ ਨੇ ਅੱਜ ਇਹ ਐਲਾਨ ਕਰਦਿਆਂ ਕਿਹਾ ਕਿ ‘ਟਰੰਪ-ਵਾਂਸ (ਜੇਡੀ ਵਾਂਸ) ਉਦਘਾਟਨੀ ਕਮੇਟੀ ਦੇ ਸੱਦੇ ਉੱਤੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ਦਾਰੀ ਸਮਾਗਮ ’ਚ ਭਾਰਤ ਸਰਕਾਰ ਦੇ ਨੁਮਾਇੰਦੇ ਵਜੋਂ ਸ਼ਿਰਕਤ ਕਰਨਗੇ।’ ਜੇਡੀ ਵੇਂਸ ਅਮਰੀਕਾ ਦੇ ਨਵੇਂ ਉਪ ਰਾਸ਼ਟਰਪਤੀ ਹੋਣਗੇ।

ਵਿਦੇਸ਼ ਮੰਤਰਾਲੇ ਨੇ ਬਿਆਨ ’ਚ ਕਿਹਾ, ‘ਵਿਦੇਸ਼ ਮੰਤਰੀ (ਜੈਸ਼ੰਕਰ) ਇਸ ਯਾਤਰਾ ਦੌਰਾਨ ਅਮਰੀਕਾ ਦੇ ਅਗਾਮੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਦੇ ਨਾਲ ਹੀ ਸਮਾਗਮ ’ਚ ਸ਼ਾਮਲ ਹੋਣ ਲਈ ਅਮਰੀਕਾ ਆਉਣ ਵਾਲੀਆਂ ਕੁਝ ਅਹਿਮ ਹਸਤੀਆਂ ਨਾਲ ਵੀ ਮੀਟਿੰਗ ਕਰਨਗੇ।’

ਟਰੰਪ ਪ੍ਰਸ਼ਾਸਨ ਦੀ ਟੈਕਸ, ਵਾਤਾਵਰਨ ਤਬਦੀਲੀ ਅਤੇ ਰੂਸ-ਯੂਕਰੇਨ ਸੰਘਰਸ਼ ਤੇ ਪੱਛਮੀ ਏਸ਼ੀਆ ਦੀ ਸਥਿਤੀ ਦੀ ਪਿੱਠਭੂਮੀ ’ਚ ਵਿਦੇਸ਼ ਨੀਤੀ ਦੀਆਂ ਤਰਜੀਹਾਂ ਸਮੇਤ ਕਈ ਸੰਵੇਦਨਸ਼ੀਲ ਮੁੱਦਿਆਂ ’ਤੇ ਨੀਤੀ ਨੂੰ ਲੈ ਕੇ ਕਈ ਮੁਲਕ ਫਿਕਰਮੰਦ ਹਨ। ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣਨਗੇ। ਇਸ ਤੋਂ ਪਹਿਲਾਂ ਉਹ ਜਨਵਰੀ 2017 ਤੋਂ ਜਨਵਰੀ 2021 ਤੱਕ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਕੰਮ ਕਰ ਚੁੱਕੇ ਹਨ। -ਪੀਟੀਆਈ

ਵਿਦੇਸ਼ ਮੰਤਰੀ ਦਾ ਸਪੇਨ ਦੌਰਾ ਅੱਜ ਤੋਂ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਭਲਕ ਤੋਂ ਸਪੇਨ ਦੇ ਦੋ ਰੋਜ਼ਾ ਦੌਰੇ ’ਤੇ ਜਾ ਰਹੇ ਹਨ। ਇਸ ਦੌਰਾਨ ਉਹ ਆਪਣੇ ਸਪੇਨੀ ਹਮਰੁਤਬਾ ਮੈਨੂਅਲ ਅਲਬਾਰੇਜ਼ ਅਤੇ ਹੋਰ ਆਗੂਆਂ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਬਾਰੇ ਚਰਚਾ ਕਰਨਗੇ। ਉਹ ਖੇਤਰੀ ਅਤੇ ਆਲਮੀ ਮਾਮਲਿਆਂ ਬਾਰੇ ਵੀ ਵਿਚਾਰ ਵਟਾਂਦਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜੈਸ਼ੰਕਰ ਪਹਿਲੀ ਵਾਰ ਸਪੇਨ ਦੇ ਦੌਰੇ ’ਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੈਸ਼ੰਕਰ ਸਪੇਨੀ ਸਫ਼ੀਰਾਂ ਦੀ 9ਵੀਂ ਸਾਲਾਨਾ ਕਾਨਫਰੰਸ ਨੂੰ ਵੀ ਸੰਬੋਧਨ ਕਰਨਗੇ। ਉਹ ਭਾਰਤੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਨਗੇ।

Related posts

ਚੁਰਾਸੀ ਕਤਲੇਆਮ ਦੇ ਨੌਂ ਦੋਸ਼ੀ ਬਰੀ, ਸੁਪਰੀਮ ਕੋਰਟ ਨੇ ਪਲਟਿਆ ਹਾਈਕੋਰਟ ਦਾ ਫੈਸਲਾ

On Punjab

ਚੰਡੀਗੜ੍ਹ ਦੀ ਜੰਗ: ਕਿਰਨ ਖੇਰ ਨੂੰ ਕੌਮੀ ਤੇ ਬਾਂਸਲ ਨੂੰ ਸਥਾਨਕ ਮੁੱਦੇ ਪਿਆਰੇ

On Punjab

ਸ਼ਿਪ ‘ਚੋਂ ਤੇਲ ਲੀਕ ਮਾਮਲੇ ‘ਚ ਮੌਰੀਸ਼ਸ ‘ਚ ਭਾਰਤੀ ਕਪਤਾਨ ਗ੍ਰਿਫਤਾਰ

On Punjab