PreetNama
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮਿਹਨਤ ਤੁਹਾਡੀ, ਫਾਇਦਾ ਕਿਸਦਾ?: ਰਾਹੁਲ ਗਾਂਧੀ ਨੇ ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਸਵਾਲ ਚੁੱਕੇ

ਚੰਡੀਗੜ੍ਹ-ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਆਰਥਿਕ ਨੀਤੀਆਂ ’ਤੇ ਹਮਲਾ ਕੀਤਾ ਹੈ। ਆਪਣੇ ‘ਐਕਸ’ ਖਾਤੇ ’ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਦੇਸ਼ ਦੀ ਅਰਥਵਿਵਸਥਾ ਦੀਆਂ ਕਮੀਆਂ ਦਰਸਾਉਂਦੇ ਹੋਏ ਸਵਾਲ ਚੁੱਕਿਆ, ‘‘ਕੀ ਦੇਸ਼ ਦੇ ਮਿਹਨਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਯੋਗ ਹਿੱਸਾ ਮਿਲ ਰਿਹਾ ਹੈ?’’

ਰਾਹੁਲ ਗਾਂਧੀ ਨੇ ਸਰਕਾਰ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੇਸ਼ ਦੀਆਂ ਨੀਤੀਆਂ ਆਮ ਲੋਕਾਂ ਨੂੰ ਨੁਕਸਾਨ ਅਤੇ ਕਾਰਪੋਰੇਟਾਂ ਨੂੰ ਲਾਭ ਪਹੁੰਚਾ ਰਹੀਆਂ ਹਨ। ਉਨ੍ਹਾਂ ਨੇ ਕੁਝ ਅਹਿਮ ਬਿੰਦੂਆਂ ’ਤੇ ਸਰਕਾਰ ਨੂੰ ਘੇਰਿਆ।

ਮੈਨੂਫੈਕਚਰਿੰਗ ਖੇਤਰ ਵਿੱਚ ਗਿਰਾਵਟ: ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂਫੈਕਚਰਿੰਗ ਖੇਤਰ ਦੀ ਅਰਥਵਿਵਸਥਾ ਵਿੱਚ ਹਿੱਸੇਦਾਰੀ 60 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਹੈ। ਇਸ ਕਾਰਨ ਰੁਜ਼ਗਾਰ ਦੇ ਮੌਕੇ ਤੇਜ਼ੀ ਨਾਲ ਘਟ ਰਹੇ ਹਨ ਅਤੇ ਨੌਜਵਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਕਿਸਾਨੀ ਖੇਤਰ ਵਿੱਚ ਬਦਹਾਲੀ ਬਾਰੇ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਸਾਨੀ ਨੀਤੀਆਂ ਨੂੰ ਫੇਲ੍ਹ ਕਿਹਾ ਕਿਸਾਨ ਅਤੇ ਖੇਤ ਮਜ਼ਦੂਰ ਮੁਸ਼ਕਿਲ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ।ਉਨ੍ਹਾਂ ਦਾ ਦਾਅਵਾ ਸੀ ਕਿ ਪਿਛਲੇ ਪੰਜ ਸਾਲਾਂ ਵਿੱਚ ਮਜ਼ਦੂਰਾਂ ਦੀ ਹਕੀਕੀ ਆਮਦਨੀ ਜਾਂ ਤਾਂ ਸਥਿਰ ਰਹੀ ਹੈ ਜਾਂ ਘਟੀ ਹੈ।

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਜੀਐੱਸਟੀ ਅਤੇ ਆਮਦਨੀ ਟੈਕਸ ਨੇ ਮੱਧ ਵਰਗ ਅਤੇ ਗਰੀਬਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ, ਜਦਕਿ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮਾਫ਼ ਕੀਤੇ ਜਾ ਰਹੇ ਹਨ। ਦੂਜੇ ਪਾਸੇ ਮਹਿੰਗਾਈ ਦੇ ਕਾਰਨ ਹੁਣ ਮੱਧ ਵਰਗ ਵੀ ਆਪਣੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਕਰਜ਼ਾ ਲੈਣ ਨੂੰ ਮਜਬੂਰ ਹੈ।

ਨਿਆਂਪੂਰਨ ਵਿਕਾਸ ਦੀ ਅਪੀਲ-ਰਾਹੁਲ ਗਾਂਧੀ ਨੇ ਕਿਹਾ ਕਿ ਅਸਲ ਵਿਕਾਸ ਉਹੀ ਹੈ ਜਿਸ ਵਿੱਚ ਹਰ ਵਰਗ ਦੀ ਤਰੱਕੀ ਹੋਵੇ। ਉਨ੍ਹਾਂ ਨੇ ਨਿਰਪੱਖ ਵਪਾਰ ਮਾਹੌਲ, ਸਹੀ ਟੈਕਸ ਸਿਸਟਮ, ਅਤੇ ਮਜ਼ਦੂਰਾਂ ਦੀ ਆਮਦਨੀ ਵਿੱਚ ਵਾਧੇ ਦੀ ਲੋੜ ’ਤੇ ਜ਼ੋਰ ਦਿੱਤਾ।

Related posts

Let us be proud of our women by encouraging and supporting them

On Punjab

ਬਾਦਲ ਨੇ ਬਜਾਜ ਪਰਿਵਾਰ ਨਾਲ ਦੁੱਖ ਪ੍ਰਗਟਾਇਆ

On Punjab

ਸੈਂਸੈਕਸ ’ਚ 376 ਅੰਕਾਂ ਦੀ ਉਛਾਲ, ਨਿਫ਼ਟੀ 24,900 ਦੇ ਪੱਧਰ ਤੋਂ ਉੱਪਰ ਬੰਦ

On Punjab