32.63 F
New York, US
February 6, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਅਮਰੀਕੀ ਘਰੇਲੂ ਸੁਰੱਖਿਆ ਏਜੰਟ ਗੈਰਕਾਨੂੰਨੀ ਪਰਵਾਸੀਆਂ ਦੀ ਜਾਂਚ ਲਈ ਗੁਰਦੁਆਰਿਆਂ ’ਚ ਪੁੱਜੇ

ਵਾਸ਼ਿੰਗਟਨ-ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (US Homeland Security) ਦੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪਰਵਾਸੀਆਂ ਦੀ ਮੌਜੂਦਗੀ ਦੀ ਜਾਂਚ ਕਰਨ ਲਈ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ਦੇ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਦੂਜੇ ਪਾਸੇ ਇਸ ਕਾਰਵਾਈ ਖ਼ਿਲਾਫ਼ ਕੁਝ ਸਿੱਖ ਸੰਗਠਨਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਨ੍ਹਾਂ ਅਜਿਹੀਆਂ ਕਾਰਵਾਈਆਂ ਨੂੰ ਆਪਣੇ ਧਰਮ ਦੀ ਪਵਿੱਤਰਤਾ ਲਈ ਖ਼ਤਰਾ ਕਰਾਰ ਦਿੱਤਾ ਹੈ।

ਨਿਊਯਾਰਕ ਅਤੇ ਨਿਊ ਜਰਸੀ ਦੇ ਕੁਝ ਗੁਰਦੁਆਰਿਆਂ ਨੂੰ ਗੈਰ-ਕਾਨੂੰਨੀ ਅਤੇ ਗੈਰ-ਦਸਤਾਵੇਜ਼ੀ ਪਰਵਾਸੀਆਂ ਦੇ ਨਾਲ-ਨਾਲ ਸਿੱਖ ਵੱਖਵਾਦੀਆਂ ਵੱਲੋਂ ਵਰਤੇ ਜਾਂਦੇ ਕੇਂਦਰ ਵਜੋਂ ਦੀ ਦੇਖਿਆ ਜਾਂਦਾ ਹੈ।

ਡੋਨਲਡ ਟਰੰਪ ਦੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਦੇ ਕੁਝ ਘੰਟਿਆਂ ਦੇ ਅੰਦਰ ਹੀ ਗ੍ਰਹਿ ਸੁਰੱਖਿਆ ਵਿਭਾਗ ਦੇ ਕਾਰਜਕਾਰੀ ਸਕੱਤਰ ਬੈਂਜਾਮਿਨ ਹਫਮੈਨ ਨੇ ਇੱਕ ਨਿਰਦੇਸ਼ ਵਿੱਚ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਅਤੇ ਕਸਟਮਜ਼ ਅਤੇ ਸਰਹੱਦੀ ਸੁਰੱਖਿਆ (CBP) ਲਾਗੂ ਕਰਨ ਵਾਲੀਆਂ ਕਾਰਵਾਈਆਂ ਲਈ ਜੋਅ ਬਾਇਡਨ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰ ਦਿੱਤਾ, ਜੋ ਅਖੌਤੀ ‘ਸੰਵੇਦਨਸ਼ੀਲ’ ਖੇਤਰਾਂ ਵਿੱਚ ਜਾਂ ਉਨ੍ਹਾਂ ਨੇੜੇ ਕਾਨੂੰਨ ਲਾਗੂ ਕਰਨ ਸਬੰਧੀ ਕਾਰਵਾਈਆਂ ਨੂੰ ਰੋਕਦੀਆਂ ਹਨ। ਇਨ੍ਹਾਂ ‘ਸੰਵੇਦਨਸ਼ੀਲ’ ਖੇਤਰਾਂ ਵਿੱਚ ਗੁਰਦੁਆਰੇ ਅਤੇ ਚਰਚ ਵਰਗੇ ਪੂਜਾ ਸਥਾਨ ਵੀ ਸ਼ਾਮਲ ਸਨ।

ਇੱਕ ਬਿਆਨ ਵਿੱਚ ਸਿੱਖ ਅਮੈਰਿਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ (SALDEF) ਨੇ ‘ਸੰਵੇਦਨਸ਼ੀਲ ਖੇਤਰਾਂ’ ਨੂੰ ਨਿਰਧਾਰਤ ਕਰਨ ਵਾਲੇ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰਨ ਦੇ ਹੁਕਮਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਸੰਸਥਾ ਦੀ ਐਗਜ਼ੈਕਟਿਵ ਡਾਇਰੈਕਟਰ ਕਿਰਨ ਕੌਰ ਗਿੱਲ ਨੇ ਇਕ ਬਿਆਨ ਵਿਚ ਕਿਹਾ, “ਅਸੀਂ ਹੋਮਲੈਂਡ ਸਿਕਿਉਰਿਟੀ ਵਿਭਾਗ ਦੇ ਸੰਵੇਦਨਸ਼ੀਲ ਖੇਤਰਾਂ ਲਈ ਸੁਰੱਖਿਆ ਨੂੰ ਖਤਮ ਕਰਨ ਅਤੇ ਫਿਰ ਗੁਰਦੁਆਰਿਆਂ ਵਰਗੇ ਪੂਜਾ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੇ ਫੈਸਲੇ ਤੋਂ ਬਹੁਤ ਚਿੰਤਤ ਹਾਂ।”

ਬੀਬੀ ਗਿੱਲ ਨੇ ਕਿਹਾ ਕਿ ਗੁਰਦੁਆਰੇ ਸਿਰਫ਼ ਪੂਜਾ ਸਥਾਨ ਨਹੀਂ ਹਨ; ਸਗੋਂ ਇਹ ਅਹਿਮ ਭਾਈਚਾਰਕ ਕੇਂਦਰ ਹਨ ਜੋ ਸਿੱਖਾਂ ਅਤੇ ਵਿਆਪਕ ਭਾਈਚਾਰੇ ਨੂੰ ਸਹਾਇਤਾ, ਪੋਸ਼ਣ ਅਤੇ ਅਧਿਆਤਮਿਕ ਸਹਾਰਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ, “ਇਨ੍ਹਾਂ ਥਾਵਾਂ ਨੂੰ ਕਾਨੂੰਨ ਲਾਗੂ ਕਰਨ ਵਾਲੀਆਂ ਕਾਰਵਾਈਆਂ ਲਈ ਨਿਸ਼ਾਨਾ ਬਣਾਉਣਾ ਸਾਡੇ ਧਰਮ ਦੀ ਪਵਿੱਤਰਤਾ ਲਈ ਖ਼ਤਰਾ ਹੈ ਅਤੇ ਅਜਿਹਾ ਦੇਸ਼ ਭਰ ਦੇ ਪਰਵਾਸੀ ਭਾਈਚਾਰਿਆਂ ਨੂੰ ਇੱਕ ਡਰਾਉਣਾ ਸੁਨੇਹਾ ਭੇਜਦਾ ਹੈ।”

ਇਸੇ ਤਰ੍ਹਾਂ ਸਿੱਖ ਕੁਲੀਸ਼ਨ (Sikh Coalition) ਨੇ ਕਿਹਾ, ‘‘ਟਰੰਪ ਪ੍ਰਸ਼ਾਸਨ ਦਾ ‘ਸੁਰੱਖਿਅਤ ਖੇਤਰਾਂ’ (ਜਿਨ੍ਹਾਂ ਵਿੱਚ ਹਸਪਤਾਲ, ਸਕੂਲ, ਸਮਾਜ ਸੇਵਾ ਪ੍ਰਦਾਤਾ, ਅਤੇ ਹੋਰ ਵੀ ਸ਼ਾਮਲ ਸਨ) ‘ਤੇ DHS ਨੀਤੀ ਨੂੰ ਰੱਦ ਕਰਨ ਦਾ ਫੈਸਲਾ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ICE) ਏਜੰਟਾਂ ਲਈ ਰਾਹ ਖੋਲ੍ਹਦਾ ਹੈ ਜੋ ਗੁਰਦੁਆਰਿਆਂ ‘ਤੇ ਨਿਗਰਾਨੀ, ਜਾਂਚ, ਗ੍ਰਿਫ਼ਤਾਰੀਆਂ ਅਤੇ ਛਾਪੇਮਾਰੀ ਕਰਦੇ ਹਨ।”

ਸੰਸਥਾ ਨੇ ਇਕ ਬਿਆਨ ਵਿਚ ਕਿਹਾ, “ਇਹ ਵਿਚਾਰ ਕਿ ਸਾਡੇ ਗੁਰਦੁਆਰੇ ਸਰਕਾਰੀ ਨਿਗਰਾਨੀ ਅਤੇ ਕਾਨੂੰਨ ਲਾਗੂ ਕਰਨ ਵਾਲੇ ਹਥਿਆਰਬੰਦਾਂ ਵੱਲੋਂ ਵਾਰੰਟਾਂ ਦੇ ਨਾਲ ਜਾਂ ਬਿਨਾਂ ਵਾਰੰਟਾਂ ਦੇ ਛਾਪੇਮਾਰੀ ਦੇ ਅਧੀਨ ਹੋ ਸਕਦੇ ਹਨ, ਸਿੱਖ ਧਰਮ ਪਰੰਪਰਾ ਲਈ ਅਸਵੀਕਾਰਨਯੋਗ ਹੈ।’’

Related posts

ਅਮਰੀਕਾ ਦੇ ਦੱਖਣੀ ਰਾਜਾਂ ਵਿਚ ਭਾਰੀ ਬਰਫ਼ਬਾਰੀ, ਕਈ ਸਕੂਲਾਂ ‘ਚ ਕੀਤੀ ਗਈ ਛੁੱਟੀ

On Punjab

Kisan Andolan: ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ, ਹੁਣ ਬਾਰਡਰ ਖਾਲੀ ਕਰਨ ਲਈ ਰੱਖੀ ਨਵੀਂ ਸ਼ਰਤ

On Punjab

ਚੀਨ ਦੇ ਪਰਮਾਣੂ ਹਥਿਆਰਾਂ ਕਾਰਨ ਅਮਰੀਕਾ ਚਿੰਤਤ, ਸੈਟੇਲਾਈਟ ਫੋਟੋ ਦੀ ਮਦਦ ਨਾਲ ਜਨਤਕ ਕੀਤੀ ਇਹ ਜਾਣਕਾਰੀ

On Punjab