29.91 F
New York, US
February 3, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ ਪੈਰੋਲ ਮਿਲੀ , ਪਹਿਲੀ ਵਾਰ ਡੇਰਾ ਸਿਰਸਾ ਜਾਣ ਕੀ ਇਜਾਜ਼ਤ

ਰੋਹਤਕ- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਜਾਣਕਾਰੀ ਅਨੁਸਾਰ ਸਖ਼ਤ ਸੁਰੱਖਿਆ ਦੇ ਵਿਚਕਾਰ ਉਹ ਸੋਮਵਾਰ ਸਵੇਰੇ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲਿਆ।ਇਸ ਵਾਰ ਰਾਮ ਰਹੀਮ ਬਾਗਪਤ ਆਸ਼ਰਮ ਨਾ ਜਾ ਕੇ ਸਿਰਸਾ ਸਥਿਤ ਡੇਰੇ ਵਿਖੇ ਜਾ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ 2017 ਵਿੱਚ ਸਜਾ ਸੁਣਾਉਣ ਦੇ ਬਾਅਦ ਉਸ ਨੂੰ ਸਿਰਸਾ ਡੇਰੇ ਵਿੱਚ ਜਾਣ ਦੀ ਇਜਾਜ਼ਤ ਮਿਲੀ ਹੈ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਸ ਤੋਂ ਬਾਅਦ ਉਹ ਕਈ ਵਾਰ ਪੈਰੋਲ ਅਤੇ ਫਰਲੋ ’ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪੈਰੋਲ ਦੇ ਦੌਰਾਨ ਉਸਨੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦਾ ਆਯੋਜਨ ਕੀਤਾ, ਜਿਨ੍ਹਾਂ ਵਿੱਚ ਉਸ ਦੇ ਸ਼ਰਧਾਲੂਆਂ ਦੀ ਵੱਡੀ ਸੰਖਿਆ ਨੇ ਹਿੱਸਾ ਲਿਆ।

ਇਸ ਵਾਰ ਦੀ ਪੈਰੋਲ ਨੂੰ ਲੈ ਕੇ ਸੁਰੱਖਿਆ ਦੇ ਖਾਸ ਇੰਤਜ਼ਾਮ ਕੀਤੇ ਗਏ ਹਨ। ਰਾਮ ਰਹੀਮ ਦੇ ਸਿਰਸਾ ਡੇਰਾ ਪਹੁੰਚਣ ’ਤੇ ਵੱਡੇ ਇਕੱਠ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਰਾਮ ਰਹੀਮ ਨੂੰ ਕਦੋਂ-ਕਦੋਂ ਪੈਰੋਲ ਅਤੇ ਫਰਲੋ ਮਿਲੀ:

  1. ਅਕਤੂਬਰ 2020: ਮਾਂ ਦੀ ਸਿਹਤ ਖਰਾਬ ਹੋਣ ‘ਤੇ 21 ਦਿਨ ਦੀ ਪੈਰੋਲ।
  2. ਮਈ 2021: ਮਾਂ ਨਾਲ ਮਿਲਣ ਲਈ ਦੂਜੀ ਵਾਰ ਪੈਰੋਲ।
  3. ਫਰਵਰੀ 2022: ਪਰਿਵਾਰ ਨਾਲ ਮਿਲਣ ਲਈ 21 ਦਿਨ ਦੀ ਫਰਲੋ।
  4. ਜੂਨ 2022: 30 ਦਿਨ ਦੀ ਪੈਰੋਲ ‘ਤੇ ਧਾਰਮਿਕ ਅਤੇ ਸਮਾਜਿਕ ਕਾਰਜਕ੍ਰਮ ਆਯੋਜਿਤ ਕੀਤੇ।
  5. ਅਕਤੂਬਰ 2022: ਦਿਵਾਲੀ ‘ਤੇ 40 ਦਿਨ ਦੀ ਪੈਰੋਲ।
  6. ਜਨਵਰੀ 2023: 40 ਦਿਨ ਦੀ ਪੈਰੋਲ ‘ਤੇ ਆਨਲਾਈਨ ਸਤਸੰਗ।
  7. ਜੁਲਾਈ 2023: 30 ਦਿਨ ਦੀ ਪੈਰੋਲ।
  8. ਨਵੰਬਰ 2023: 21 ਦਿਨ ਦੀ ਫਰਲੋ, ਬਾਗਪਤ ਆਸ਼ਰਮ ਵਿੱਚ ਪ੍ਰਵਾਸ।
  9. ਜਨਵਰੀ 2024: 50 ਦਿਨ ਦੀ ਫਰਲੋ।
  10. ਅਗਸਤ 2024: 21 ਦਿਨ ਦੀ ਫਰਲੋ, ਕਈ ਕਾਰਜਕ੍ਰਮਾਂ ਵਿੱਚ ਭਾਗ ਲਿਆ।
  11. ਅਕਤੂਬਰ 2024: ਹਰਿਆਣਾ ਵਿਧਾਨ ਸਭਾ ਚੁਣਾਵਾਂ ਤੋਂ ਪਹਿਲਾਂ ਪੈਰੋਲ।

Related posts

ਆਸਮਾਨੀ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ, OPEC ਦਾ ਵੱਡਾ ਫੈਸਲਾ

On Punjab

PM Modi Nepal Visit : PM Modi 16 ਮਈ ਨੂੰ ਜਾਣਗੇ ਨੇਪਾਲ, ਪ੍ਰਧਾਨ ਮੰਤਰੀ ਦੇਉਬਾ ਨਾਲ ਕਰਨਗੇ ਗੱਲਬਾਤ

On Punjab

NEET-UG ਪ੍ਰੀਖਿਆ ‘ਤੇ ਮਾਹਰ ਪੈਨਲ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇਗਾ ਕੇਂਦਰ

On Punjab