ਦਿੱਲੀ-ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।ਪਾਰਟੀ ਨੂੰ ਚੋਣਾਂ ਦੌਰਾਨ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਹਾਰ ਗਏ ਹਨ। ਇਸੇ ਤਰ੍ਹਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਜੰਗਪੁਰਾ ਸੀਟ ਤੋਂ ਹਾਰੇ ਹਨ ਅਤੇ ਭਾਜਪਾ ਆਗੂ ਤਰਵਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ।ਉਧਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ।