38.23 F
New York, US
February 23, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਟੋਰਾਂਟੋ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 17 ਜ਼ਖਮੀ, ਜਾਨੀ ਨੁਕਸਾਨ ਤੋਂ ਬਚਾਅ

ਵੈਨਕੂਵਰ-ਸੋਮਵਾਰ ਨੂੰ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰਨ ਦੀ ਕੋਸ਼ਿਸ਼ ਕਰਦੇ ਹੋਏ ਡੈਲਟਾ ਏਅਰਲਾਈਨਜ਼ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਘੱਟੋ-ਘੱਟ 17 ਯਾਤਰੀ ਜ਼ਖਮੀ ਹੋ ਗਏ, ਜਿਸ ਉਪਰੰਤ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਡੈਲਟਾ ਏਅਰ ਲਾਈਨਜ਼ ਨੇ ਇੱਕ ਬਿਆਨ ਵਿੱਚ ਕਿਹਾ, “ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਜ਼ਖਮੀ ਹੋਏ 17 ਸਵਾਰੀਆਂ ਨੂੰ ਖੇਤਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਜ਼ਖਮੀਆਂ ਵਿਚੋਂ ਇੱਕ ਬੱਚੇ ਸਮੇਤ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਟਰਾਂਸਪੋਰਟ ਸੇਫਟੀ ਬੋਰਡ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਜਹਾਜ਼ ਵਿਚ ਯਾਤਰਾ ਕਰਨ ਵਾਲਿਆਂ ਵਿਚ 22 ਕੈਨੇਡੀਅਨ ਨਾਗਰਿਕ ਤੇ ਬਾਕੀ ਹੋਰ ਦੇਸ਼ਾਂ ਤੋਂ ਸਨ। ਗ੍ਰੇਟਰ ਟਰਾਂਟੋ ਏਅਰਪੋਰਟ ਦੇ ਮੁੱਖ ਕਾਰਜਕਾਰੀ ਡੈਬੋਰਾ ਫਲਿੰਟ ਨੇ ਹਾਦਸੇ ’ਤੇ ਦੁੱਖ ਪ੍ਰਗਾਟਿਆ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ’ਤੇ ਤਸੱਲੀ ਪ੍ਰਗਟਾਈ।

ਕੁਝ ਲੋਕਾਂ ਵਲੋਂ ਬਣਾਈ ਮੌਕੇ ਦੀ ਵੀਡੀਓ ਤੋਂ ਪਤਾ ਲੱਗਦਾ ਹੈ ਕਿ ਜਹਾਜ਼ ਉੱਤਰਦੇ ਸਮੇਂ ਰਨਵੇਅ ਤੋਂ ਤਿਲਕ ਕੇ ਟੇਢਾ ਹੁੰਦਿਆਂ ਪਲਟ ਗਿਆ ਸੀ। ਜਹਾਜ਼ ਦਾ ਪਿੱਛਲਾ ਹਿੱਸਾ ਜਿਆਦਾ ਨੁਕਸਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਵਾਈ ਅੱਡੇ ਦਾ ਬਹੁਤਾ ਖੇਤਰ ਤਿੰਨ ਫੁੱਟ ਤੋਂ ਵੀ ਉੱਚੀ ਬਰਫ ਦੀ ਤਹਿ ਨਾਲ ਢੱਕਿਆ ਹੋਇਆ ਹੈ ਅਤੇ ਅਕਸਰ ਰਨਵੇਅ ਸਮੇਤ ਸੰਚਾਲਨ ਲਈ ਜਰੂਰੀ ਸਥਾਨਾਂ ਦੀ ਹੀ ਸਫਾਈ ਕੀਤੀ ਜਾਂਦੀ ਹੈ। ਇਸ ਹਾਦਸੇ ਦੇ ਪਿੱਛੇ ਬਰਫ ਦੇ ਢੇਰਾਂ ਨੂੰ ਵੀ ਕਥਿਤ ਤੌਰ ’ਤੇ ਕਾਰਨ ਮੰਨਿਆ ਜਾ ਰਿਹਾ ਹੈ।

Related posts

Congress meet : ਕਾਂਗਰਸ ਰਾਜ ਸਰਕਾਰ ਦੇ ਮੰਤਰੀਆਂ, ਕਾਰਜਕਾਰੀ ਸੂਬਾ ਪ੍ਰਧਾਨਾਂ ਅਤੇ ਪਾਰਟੀ ਬੁਲਾਰਿਆਂ ਦੀ ਬੁਲਾਏਗੀ ਮੀਟਿੰਗ

On Punjab

ਪਾਕਿਸਤਾਨ ਅਤੇ ਚੀਨ ‘ਚ ਤੂਫਾਨ ਨੇ ਮਚਾਈ ਤਬਾਹੀ, 27 ਲੋਕਾਂ ਦੀ ਗਈ ਜਾਨ

On Punjab

ਕੇਜਰੀਵਾਲ ਦੇ ‘ਸਿੰਗਾਪੁਰ ਵੇਰੀਐਂਟ’ ਵਾਲੇ ਬਿਆਨ ’ਤੇ ਵਿਵਾਦ, ਸਿੰਗਾਪੁਰ ਸਰਕਾਰ ਨੇ ਭਾਰਤੀ ਹਾਈ ਕਮਿਸ਼ਨ ਨੂੰ ਕੀਤਾ ਤਲਬ

On Punjab